ਮਾਰਖਮ : ਯਾਰਕ ਰੀਜਨਲ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਚੋਰੀ ਹੋਈਆਂ 161 ਲਗਜ਼ਰੀ ਗੱਡੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਮੁਤਾਬਕ ਇਹਨਾਂ ਗੱਡੀਆਂ ਦੀ ਕੀਮਤ 10 ਲੱਖ ਡਾਲਰ ਦੱਸੀ ਜਾ ਰਹੀ ਹੈ। ਪੁਲਿਸ ਮੁਤਾਬਕ ਇਨ੍ਹਾਂ ਗੱਡੀਆਂ ਨੂੰ ਅਫ਼ਰੀਕਾ ਅਤੇ ਮੱਧ ਪੂਰਬ ਦੇ ਮੁਲਕ ਵੱਲ ਭੇਜਿਆ ‘ ਦੇ ਜਾ ਰਿਹਾ ਸੀ। ਦੂਜੇ ਪਾਸੇ ਓਨਟਾਰੀਓ ਪ੍ਰੋਵਿਸ਼ੀਅਲ ਪੁਲਿਸ ਨੇ ਵੀ ਹਾਈਵੇਅ 401 ‘ਤੇ ਜਾ ਰਹੇ ਇਕ ਟ੍ਰਾਂਸਪੋਰਟ ਟਰੱਕ ‘ਚੋਂ ਚੋਰੀ ਦੀਆਂ ਗੱਡੀਆਂ ਬਰਾਮਦ ਕੀਤੀਆਂ।
ਯਾਰਕ ਰੀਜਨਲ ਪੁਲਿਸ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਹੈ ਕਿ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਅਤੇ ਹੋਰ ਫੈਡਰਲ ਮਹਿਕਮਿਆਂ ਦੀ ਮਦਦ ਨਾਲ ਕਈ ਮਹੀਨੇ ਤੱਕ ਕੀਤੀ ਪੜਤਾਲ ਦੇ ਆਧਾਰ ‘ਤੇ ਕਾਰ ਚੋਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾ ਸਕਿਆ। ਪੁਲਿਸ ਮੁਤਾਬਕ ਰਿਹਾਇਸ਼ੀ ਇਲਾਕਿਆਂ ‘ਚ ਕਾਰ ਚੋਰੀ ਦੀਆਂ ਵਧਦੀਆਂ ਵਾਰਦਾਤਾਂ ਦੇ ਮੱਦੇਨਜ਼ਰ ਉਚ ਪੱਧਰੀ ਪੜਤਾਲ ਆਰੰਭੀ ਗਈ ਅਤੇ ਚੋਰਾਂ ਦੀ ਪੈੜ ਨੱਪਣ ਦਾ ਸਿਲਸਿਲਾ ਸ਼ੁਰੂ ਹੋਇਆ। ਡੂੰਘਾਈ ‘ਚ ਜਾਣ ’ਤੇ ਚੋਰਾਂ ਵੱਲੋਂ ਰੀਪ੍ਰੋਗਰਾਮਿੰਗ ਦੇ ਸਹਾਰੇ ਕਾਰਾਂ ਚੋਰੀ ਕੀਤੀਆਂ ਗਈਆਂ ਜੋ ਘਰਾਂ ਦੇ ਬਾਹਰ ਖੜ੍ਹੀਆਂ ਹੁੰਦੀਆਂ ਸਨ। ਚੋਰਾਂ ਵੱਲੋਂ ਅੱਧੀ ਰਾਤ ਤੋਂ ਸਵੇਰੇ 6 ਵਜੇ ਦਰਮਿਆਨ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।
ਯਾਰਕ ਰੀਜਨਲ ਪੁਲਿਸ ਵੱਲੋਂ ਲੋਕਾਂ ਨੂੰ ਸੁਝਾਅ ਦਿੱਤਾ ਗਿਆ ਹੈ ਕਿ ਸੰਭਵ ਹੋ ਸਕੇ ਤਾਂ ਉਹ ਆਪਣੀਆਂ ਗੱਡੀਆਂ ਗੈਰਾਜ ‘ਚ ਜਿੰਦਾ ਲਾ ਕੇ ਖੜਾਉਣ। ਫਿਲਹਾਲ ਇਸ ਮਾਮਲੇ ‘ਚ ਗ੍ਰਿਫਤਾਰੀਆਂ ਬਾਰੇ ਪੁਲਿਸ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਕੋਲ ਕਾਰ ਚੋਰਾਂ ਦੇ ਗਿਰੋਹ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ 1866-876-5423 ਐਕਸਟੈਨਸ਼ਨ 6651 ਤੇ ਸੰਪਰਕ ਕਰੇ। ਗੁਪਤ ਤਰੀਕੇ ਨਾਲ ਜਾਣਕਾਰੀ ਦੇਣ ਲਈ ਕ੍ਰਾਈਮ ਸਟੋਪਰਜ਼ ਨੂੰ 1-800-222-ਟਿਪਸ ‘ਤੇ ਕਾਲ ਕੀਤੀ ਜਾ ਸਕਦੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.