ਯੋਸ਼ਿਹਿਦੇ ਸੁਗਾ ਦੀ ਪੀ.ਐੱਮ. ਸ਼ਿੰਜ਼ੋ ਆਬੇ ਦੇ ਉਤਰਾਧਿਕਾਰੀ ਵਜੋਂ ਚੋਣ, ਜਲਦ ਹੀ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ

TeamGlobalPunjab
2 Min Read

ਟੋਕੀਓ : ਜਾਪਾਨੀ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਯੋਸ਼ਿਹਿਦੇ ਸੁਗਾ ਦੀ ਨਿਯੁਕਤੀ ਦਾ ਰਸਤਾ ਸਾਫ਼ ਹੋ ਗਿਆ ਹੈ। ਸੁਗਾ ਨੂੰ ਜਾਪਾਨ ਦੀ ਲਿਬਰਲ ਡੈਮੋਕਰੇਟਿਕ ਪਾਰਟੀ (ਐਲਡੀਪੀ) ਦਾ ਨੇਤਾ ਚੁਣਿਆ ਗਿਆ ਹੈ, ਜਿਸ ਨਾਲ ਉਨ੍ਹਾਂ ਦਾ ਜਾਪਾਨ ਦੇ ਅਗਲਾ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋਇਆ ਹੈ।

ਯੋਸ਼ਿਹਿਦੇ ਸੁਗਾ (71) ਨੂੰ ਸੋਮਵਾਰ ਨੂੰ ਜਾਪਾਨ ਦੀ ਸੱਤਾਧਾਰੀ ਪਾਰਟੀ ਦਾ ਨਵਾਂ ਨੇਤਾ ਚੁਣਿਆ ਗਿਆ। ਸੱਤਾਧਾਰੀ ਪਾਰਟੀ ‘ਚ ਪੀ.ਐੱਮ. ਸ਼ਿੰਜ਼ੋ ਆਬੇ ਦੇ ਉਤਰਾਧਿਕਾਰੀ ਨੂੰ ਚੁਣਨ ਲਈ ਹੋਈ ਅੰਦਰੂਨੀ ਵੋਟਿੰਗ ‘ਚ ਸੁਗਾ ਨੂੰ ਸੱਤਾਧਾਰੀ ਲਿਬਰਲ ਡੈਮੋਕ੍ਰੈਟਿਕ  ਪਾਰਟੀ ‘ਚ 534 ਵੋਟਾਂ ‘ਚੋਂ 377 ਵੋਟਾਂ ਹਾਸਲ ਹੋਈਆਂ ਜਦ ਕਿ ਦੋ ਹੋਰ ਉਮੀਦਵਾਰ ਸਾਬਕਾ ਰੱਖਿਆ ਮੰਤਰੀ  ਸ਼ਿਗੇਰੂ ਇਸ਼ਿਬਾ ਅਤੇ ਸਾਬਕਾ ਵਿਦੇਸ਼ ਮੰਤਰੀ ਫੂਮਿਓ ਕਿਸ਼ਿਦਾ ਨੂੰ 157 ਵੋਟਾਂ ਹੀ ਮਿਲੀਆਂ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਨੇ ਆਪਣੀ ਸਿਹਤ ਖਰਾਬ ਹੋਣ ਕਾਰਨ ਪਿਛਲੇ ਮਹੀਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਾਰਟੀ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਯੋਸ਼ਿਹਿਦੇ ਸੁਗਾ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾਂ ਮਕਸਦ ਕੋਰੋਨਾ ਵਾਇਰਸ ਨਾਲ ਲੜਨਾ ਅਤੇ ਇਸ ਮਹਾਮਾਰੀ ਨਾਲ ਪ੍ਰਭਾਵਿਤ ਹੋਈ ਦੇਸ਼ ਦੀ ਅਰਥਵਿਵਸਥਾ ਨੂੰ ਮੁੜ ਪਟੜੀ ‘ਤੇ ਲਿਆਉਣਾ ਹੈ।

ਯੋਸ਼ਿਹਿਦੇ ਸੁਗਾ ਉੱਤਰੀ ਜਾਪਾਨ ਦੇ ਅਕਿਤਾ ਖੇਤਰ ਦੇ ਪੇਂਡੂ ਇਲਾਕਿਆਂ ਨਾਲ ਜੁੜੇ ਮੁੱਦਿਆਂ ਨੂੰ ਚੁੱਕਣ ਵਾਲੇ ਨੇਤਾ ਮੰਨੇ ਜਾਂਦੇ ਹਨ। ਉਨ੍ਹਾਂ ਦੇ ਪਿਤਾ ਇੱਕ ਆਮ ਕਿਸਾਨ ਹਨ ਜੋ ਸਟ੍ਰਾਬੇਰੀ ਦੀ ਖੇਤੀ ਕਰਦੇ ਹਨ।

- Advertisement -

Share this Article
Leave a comment