ਤੁਸੀਂ ਸਾਨੂੰ ਇੱਕ ਮੌਕਾ ਦਿਓ ਅਸੀਂ ਤੁਹਾਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਾਂਗੇ :ਕੇਜਰੀਵਾਲ

Rajneet Kaur
3 Min Read

ਨਿਊਜ਼ ਡੈਸਕ: ਚੋਣਾਂ ਤੋਂ ਪਹਿਲਾਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਆਉਂਦੇ ਸਮੇਂ ਵਿੱਚ ਰਾਜਸਥਾਨ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਭ ਕੁਝ ਦੇ ਚਲਦੇ ਆਮ ਆਦਮੀ ਪਾਰਟੀ ਨੇ ਵੀ ਰਾਜਸਥਾਨ ਵਿੱਚ ਆਪਣੇ ਪੈਰ ਜਮਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਰਾਜਸਥਾਨ ਪਹੁੰਚੇ। ਆਮ ਆਦਮੀ ਪਾਰਟੀ ਵੱਲੋਂ ਜੈਪੁਰ ਵਿੱਚ ਇੱਕ ਵੱਡਾ ਪ੍ਰੋਗਰਾਮ ਆਯੋਜਿਤ ਕਰਦਿਆਂ ਲੋਕਾਂ ਦੇ ਚੰਗੇ ਭਵਿੱਖ ਲਈ ਛੇ ਗਾਰੰਟੀਆਂ ਦਿੱਤੀਆਂ ਗਈਆਂ ਹਨ। ਪਰ ਜੇ ਦੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਗਾਰੰਟੀਆਂ ਸਰਕਾਰਾਂ ਚੋਣਾਂ ਦੇ ਸਮੇਂ ਵਿੱਚ ਦਿੰਦੀਆਂ ਹੀ ਰਹਿੰਦੀਆਂ ਹਨ।

ਪੰਜਾਬ ਵਿੱਚ ਪਹਿਲਾਂ ਹੀ ਆਪ ਸਰਕਾਰ ਆਪਣੇ ਪੈਰ ਪਸਾਰਨ ਵਿੱਚ ਕਾਮਯਾਬ ਹੋ ਚੁੱਕੀ ਹੈ। ਇਸ ਮੌਕੇ ਉੱਤੇ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਨੂੰ ਇੱਕ ਮੌਕਾ ਦਿਓ ਅਸੀਂ ਤੁਹਾਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਾਂਗੇ। ਉਨ੍ਹਾਂ ਨੇ ਗਹਿਲੋਤ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ  ਅਤੇ ਕਿਹਾ ਕਿ ਸਰਕਾਰ ਰਾਜਸਥਾਨ ਦੇ ਲੋਕਾਂ ਤੋਂ ਬਿਜਲੀ ਦੇ ਬਿੱਲ ਤਾਂ ਵਸੂਲਦੀ ਹੈ ਪਰ ਬਿਜਲੀ ਨਹੀਂ ਮੁਹੱਈਆ ਕਰਦੀ। ਆਮ ਆਦਮੀ ਪਾਰਟੀ ਬੀਤੇ ਸਾਲ ਪੰਜਾਬ ਵਿੱਚ ਵੀ ਚੋਣ ਮੈਦਾਨ ਵਿੱਚ ਉਤਰੀ ਸੀ ਅਤੇ ਆਪਣਿਆਂ ਵਾਅਦਿਆਂ ਅਤੇ ਗਾਰੰਟੀਆਂ ਦੇ ਚਲਦੇ ਕਾਮਯਾਬੀ ਹਾਸਿਲ ਕਰ ਵਿੱਚ ਸਫ਼ਲ ਹੋਈ ਸੀ। ਜੈਪੁਰ ਦੇ ਪ੍ਰਤਾਪ ਨਗਰ ਵਿੱਚ ਸਥਿਤ ਆਡੀਟੋਰੀਅਮ ਵਿੱਚ ਆਯੋਜਿਤ ਪਾਰਟੀ ਦੇ ਪ੍ਰੋਗਰਾਮ ਵਿੱਚ ਆਪ ਨੇ ਰਾਜਸਥਾਨ ਦੀ ਜਨਤਾ ਲਈ ਗਾਰੰਟੀ ਕਾਰਡ ਦਿੰਦੇ ਹੋਏ ਵੱਡੇ ਐਲਾਨ ਕੀਤੇ ਹਨ।

ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸਨਮਾਨ ਦੀ ਰਾਸ਼ੀ ਇੱਕ ਕਰੋੜ ਕਰਨ ਦਾ ਐਲਾਨ ਕੀਤਾ ਗਿਆ। ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਦਾਅਵਾ ਕੀਤਾ ਗਿਆ। ਸਿਹਤ ਪ੍ਰਬੰਧ ਵਿੱਚ ਸੁਧਾਰ ਕਰਨ ਅਤੇ ਮੁਫ਼ਤ ਇਲਾਜ ਸਹੂਲਤਾਂ ਪ੍ਰਦਾਨ ਕਰਨ ਦਾ ਵਾਅਦਾ ਜਨਤਾ ਨਾਲ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਨੇ ਵੀ ਇਸ ਮੌਕੇ ਕੇਜਰੀਵਾਲ ਦਾ ਪੂਰਾ ਸਾਥ ਦਿੰਦਿਆਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਦੀ ਗੱਲ ਕੀਤੀ। ਪੰਜਾਬ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਅਸਥਾਈ ਤੌਰ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਅਤੇ ਰਾਜਸਥਾਨ ਵਿੱਚ ਵੀ ਮੁਲਾਜ਼ਮਾਂ ਦੇ ਹਿਤਾਂ ਦਾ ਧਿਆਨ ਰੱਖਦੇ ਹੋਏ ਪੱਕਾ ਕਰਨ ਦੀ ਗੱਲ ਕਹੀ ਹੈ। ਭਗਵੰਤ ਮਾਨ ਦੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਕੰਮ ਕੀਤੇ ਉਹੀ ਮਾਡਲ ਪੰਜਾਬ ਵਿੱਚ ਅਪਣਾਇਆ। ਸਰਕਾਰ ਵੱਲੋਂ ਸਕੂਲਾਂ ਦੇ ਸੁਧਾਰ ਤੇ ਜ਼ੋਰ ਦਿੱਤਾ ਗਿਆ ਤਾਂ ਜੋ ਬੱਚੇ ਵਿੱਦਿਆ ਹਾਸਲ ਕਰ ਕੇ ਇੱਕ ਚੰਗਾ ਮੁਕਾਮ ਹਾਸਲ ਕਰ ਸਕਣ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment