ਗਾਂ ਦਾ ਦੁੱਧ ਪੀਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਸੁਣ ਤੁਸੀਂ ਵੀ ਹੋ ਜਾਓਗੇ ਹੈਰਾਨ

TeamGlobalPunjab
4 Min Read

ਨਿਊਜ਼ ਡੈਸਕ : ਦੁੱਧ ਦਾ ਸੇਵਨ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਲੋਕ ਆਪਣੇ ਸੁਆਦ ਅਨੁਸਾਰ ਗਾਂ ਜਾਂ ਮੱਝ ਦਾ ਦੁੱਧ ਪੀਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਗਾਂ ਦਾ ਦੁੱਧ ਬਾਕੀ ਦੁੱਧ ਦੀ ਤੁਲਨਾ ਵਿਚ ਬਹੁਤ ਲਾਭਕਾਰੀ ਹੁੰਦਾ ਹੈ। ਆਓ ਜਾਣਦੇ ਹਾਂ ਗਾਂ ਦਾ ਦੁੱਧ ਪੀਣ ਦੇ ਅਣਗਿਣਤ ਫਾਇਦਿਆਂ ਬਾਰੇ…

Cow Milk Vs Buffalo Milk: Ever Wondered Which One Is Better For ...

ਕੈਂਸਰ

ਗਾਂ ਦੇ ਦੁੱਧ ‘ਚ ਮੌਜੂਦ ਕੈਲਸ਼ੀਅਮ ਕੈਂਸਰ ਸੈੱਲ ਬਣਨ ਤੋਂ ਰੋਕਦਾ ਹੈ। ਇਸ ਲਈ ਗਾਂ ਦੇ ਦੁੱਧ ਦੇ ਸੇਵਨ ਨਾਲ ਖਾਸ ਕਰਕੇ ਬ੍ਰੈਸਟ ਕੈਂਸਰ ਦਾ ਖਤਰਾ ਕਾਫੀ ਹੱਦ ਤੱਕ ਘੱਟ ਹੋ ਜਾਂਦਾ ਹੈ।

- Advertisement -

ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ‘ਚ ਮਦਦਗਾਰ

ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਗਾਂ ਦਾ ਦੁੱਧ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਵਿਗਿਆਨਕ ਅਧਿਐਨਾਂ ਦੇ ਅਨੁਸਾਰ ਗਾਂ ਦੇ ਦੁੱਧ ‘ਚ ਪ੍ਰੋਬਾਇਓਟਿਕਸ ਪਾਏ ਜਾਂਦੇ ਹਨ ਪ੍ਰੋਬਾਇਓਟਿਕਸ ਹਨ। ਇਹ ਪ੍ਰੋਬਾਇਓਟਿਕਸ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਗਾਂ ਦਾ ਦੁੱਧ ਕਈ ਪ੍ਰਕਾਰ ਦੇ ਸੰਕਰਮਣ ਤੋਂ ਸਾਡੀ ਰੱਖਿਆ ਕਰਦਾ ਹੈ।

ਵਾਲਾਂ ਨੂੰ ਝੜਨ ਤੋਂ ਬਚਾਉਂਦਾ ਹੈ

ਜਿਨ੍ਹਾਂ ਲੋਕਾਂ ਦੇ ਸਿਰ ਦੇ ਵਾਲ ਬਹੁਤ ਝੜਦੇ ਹਨ ਉਨ੍ਹਾਂ ਲਈ ਗਾਂ ਦਾ ਦੁੱਧ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਵਾਲਾਂ ਦੇ ਝੜਨ ਦੀ ਸਮੱਸਿਆ ਉਦੋਂ ਪੈਦਾ ਹੁੰਦੀ ਹੈ ਜਦੋਂ ਵਿਅਕਤੀ ਦੇ ਸਰੀਰ ਵਿਚ ਵਿਟਾਮਿਨ-ਡੀ ਅਤੇ ਜ਼ਿੰਕ ਵਰਗੇ ਪੌਸ਼ਟਿਕ ਤੱਤਾਂ ਦੀ ਘਾਟ ਹੁੰਦੀ ਹੈ। ਗਾਂ ਦੇ ਦੁੱਧ ‘ਚ ਵਿਟਾਮਿਨ-ਡੀ ਅਤੇ ਜ਼ਿੰਕ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਲਈ ਗਾਂ ਦਾ ਦੁੱਧ ਵਾਲਾਂ ਨੂੰ ਮਜ਼ਬੂਤ ​​ਕਰਨ ਅਤੇ ਵਾਲਾਂ ਦੇ ਝੜਨ ਨੂੰ ਵੀ ਕਾਫ਼ੀ ਹੱਦ ਤੱਕ ਘੱਟ ਕਰਦਾ ਹੈ।

ਵਾਲਾਂ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੇ ...

- Advertisement -

ਕਿਡਨੀ ਸਟੋਨ

ਗਾਂ ਦੇ ਦੁੱਧ ‘ਚ ਪੋਟਾਸ਼ੀਅਮ ਅਤੇ ਕੈਲਸ਼ੀਅਮ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਇਸ ਦੇ ਸੇਵਨ ਨਾਲ ਕਿਡਨੀ ਸਟੋਨ ਦਾ ਖਤਰਾ ਵੀ ਕਾਫੀ ਹੱਦ ਤੱਕ ਘੱਟ ਜਾਂਦਾ ਹੈ। ਇਸ ਲਈ ਕਿਡਨੀ ਦੀ ਸਮੱਸਿਆ ਨਾਲ ਪੀੜਤ ਲੋਕਾਂ ਨੂੰ ਗਾਂ ਦੇ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ।

ਹੱਡੀਆਂ ਨੂੰ ਮਜ਼ਬੂਤ ਕਰਦਾ ਹੈ

ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਕੈਲਸੀਅਮ ਦੀ ਬਹੁਤ ਲੋੜ ਹੁੰਦੀ ਹੈ। ਗਾਂ ਦੇ ਦੁੱਧ ‘ਚ ਕੈਲਸੀਅਮ ਦੀ ਕਾਫੀ ਮਾਤਰਾ ਪਾਈ ਜਾਂਦੀ ਹੈ। ਇਸ ਲਈ ਹੱਡੀਆਂ ਨੂੰ ਮਜ਼ਬੂਤ ਕਰਨ ਲਈ ਗਾਂ ਦੇ ਦੁੱਧ ਦਾ ਨਿਯਮਿਤ ਤੌਰ ‘ਤੇ ਸੇਵਨ ਕੀਤਾ ਜਾ ਸਕਦਾ ਹੈ।

Osteoporosis, la silenciosa enfermedad de los huesos que más ...

ਦਿਮਾਗ ਨੂੰ ਤੇਜ਼ ਕਰਨ ‘ਚ ਮਦਦਗਾਰ

ਨੈਸ਼ਨਲ ਇੰਸਟੀਚਿਊਟ ਆਫ ਹੈਲਥ ਦੇ ਅਨੁਸਾਰ ਗਾਂ ਦਾ ਦੁੱਧ ਦਿਮਾਗ ਨੂੰ ਤੇਜ਼ ਕਰਨ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਗਾਂ ਦੇ ਦੁੱਧ ‘ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ। ਇਹ ਇਕ ਪ੍ਰਕਾਰ ਦਾ ਪੌਸ਼ਟਿਕ ਤੱਤ ਹੈ ਜੋ ਮਨੁੱਖੀ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਦਿਮਾਗ ਦੇ ਕੰਮ ਕਰਨ ਦੀ ਯੋਗਤਾ ਵਿਚ ਸੁਧਾਰ ਹੁੰਦਾ ਹੈ। ਇਸ ਲਈ ਬੱਚਿਆਂ ਲਈ ਗਾਂ ਦਾ ਦੁੱਧ ਕਾਫੀ ਫਾਇਦੇਮੰਦ ਹੁੰਦਾ ਹੈ।

ਅੱਖਾਂ ਲਈ ਫਾਇਦੇਮੰਦ

ਕਿਹਾ ਜਾਂਦਾ ਹੈ ਕਿ ਅੱਖਾਂ ਬਿਨਾਂ ਜਹਾਨ ਨਹੀਂ। ਅੱਖਾਂ ਨੂੰ ਸਿਹਤਮੰਦ ਰੱਖਣ ਲਈ ਵਿਟਾਮਿਨ-ਏ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਵਿਟਾਮਿਨ-ਏ ਕਈ ਕਿਸਮਾਂ ਦੇ ਭੋਜਨ ਵਿਚ ਪਾਇਆ ਜਾਂਦਾ ਹੈ। ਇਸ ਦੇ ਨਾਲ ਹੀ ਗਾਂ ਦੇ ਦੁੱਧ ‘ਚ ਵੀ ਵਿਟਾਮਿਨ-ਏ ਕਾਫ਼ੀ ਮਾਤਰਾ ‘ਚ ਪਾਇਆ ਜਾਂਦਾ ਹੈ।  ਅੱਖਾਂ ਦੀ ਰੋਸ਼ਨੀ ਵਧਾਉਣ ਲਈ ਤੇ ਅੱਖਾਂ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਸਮੱਸਿਆ ਤੋਂ ਬਚਣ ਲਈ ਗਾਂ ਦੇ ਦੁੱਧ ਦਾ ਸੇਵਨ ਬਹੁਤ ਲਾਭਕਾਰੀ ਸਿੱਧ ਹੋ ਸਕਦਾ ਹੈ।

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਇਸ ਘਰੇਲੂ ...

Disclaimer: This content including advice provides generic information only. Always consult a specialist or your own doctor for more information. Global Punjab TV does not claim responsibility for this information.

Share this Article
Leave a comment