ਚਿੱਟੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ, ਕਿੱਥੇ ਨੇ ਸਰਕਾਰਾਂ ਦੇ ਦਾਅਵੇ!

TeamGlobalPunjab
1 Min Read

ਫਿਰੋਜ਼ਪੁਰ : ਸੂਬੇ ਅੰਦਰ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਉਂਝ ਭਾਵੇਂ ਹਰ ਦਿਨ ਸੱਤਾਧਾਰੀ ਸਰਕਾਰ ਵੱਲੋਂ ਨਸ਼ੇ ਦਾ ਲੱਕ ਤੋੜਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਫਿਰ ਵੀ ਇਹ ਮੌਤਾਂ ਨਹੀਂ ਰੁਕ ਰਹੀਆਂ। ਚਿੱਟੇ ਦੀ ਸਮਗਲਿੰਗ ਧੜ੍ਹਾ ਧੜ੍ਹ ਹੋ ਰਹੀ ਹੈ। ਇਹ ਅਸੀਂ ਨਹੀਂ ਕਹਿ ਰਹੇ ਬਲਕਿ ਇਹ ਕਹਿ ਰਹੇ ਹਨ ਉਹ ਪਰਿਵਾਰ ਦੇ ਮੈਂਬਰ ਜਿਨ੍ਹਾਂ ਦੇ  ਨੌਜਵਾਨ ਮੁੰਡੇ ਦੀ ਮੌਤ ਹੋ ਗਈ ਹੈ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਚਿੱਟੇ ਦੇ ਨਸ਼ੇ ਦੀ ਭੈੜੀ ਲੱਤ ਕਾਰਨ ਉਨ੍ਹਾਂ ਦੇ ਮੁੰਡੇ ਦੀ ਮੌਤ ਹੋਈ ਹੈ ਅਤੇ ਉਨ੍ਹਾਂ ਦੇ ਪਿੰਡ ਵਿੱਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ। ਇੰਨਾ ਹੀ ਨਹੀਂ ਪਰਿਵਾਰਕ ਮੈਂਬਰਾਂ ਨੇ ਤਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਸਬੰਧੀ ਉਹ ਪ੍ਰਸ਼ਾਸਨ ਤੋਂ ਲੈ ਕੇ ਸਥਾਨਕ ਵਿਧਾਇਕ ਨੂੰ ਵੀ ਸ਼ਿਕਾਇਤ ਦਰਜ ਕਰਵਾ ਚੁਕੇ ਹਨ ਪਰ ਇਸ ਦਾ ਕੋਈ ਹੱਲ ਨਹੀਂ ਹੋਇਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਇਸ ਸਬੰਧੀ ਬੇਨਤੀ ਕੀਤੀ ਸੀ ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ।

Share this Article
Leave a comment