ਮਾਨਸਾ: ਸਰਹੱਦਾਂ ਤੇ ਤੈਨਾਤ ਭਾਰਤੀ ਫੌਜ ਦੇ ਜਵਾਨ ਦੇਸ਼ ਦੀ ਰਾਖੀ ਲਈ ਆਪਣੀ ਜਾਨ ਵੀ ਨਿਛਾਵਰ ਕਰ ਦਿੰਦੇ ਹਨ । ਇਸ ਦੇ ਚਲਦਿਆਂ ਦੇਸ਼ ਦੀ ਰਾਖੀ ਲਈ ਅਜ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਤਹਿਸੀਲ ਅਧੀਨ ਆਉਂਦੇ ਪਿੰਡ ਰਾਜਰਾਣਾ ਦੇ ਨੌਜਵਾਨ ਆਰ ਕੇ ਰਾਜੇਸ਼ ਕੁਮਾਰ ਨੇ ਸ਼ਹੀਦੀ ਪ੍ਰਾਪਤ ਕੀਤੀ ਹੈ । ਦਸਣਯੋਗ ਹੈ ਕਿ ਸਤਾਧਾਰੀ ਕੈਪਟਨ ਸਰਕਾਰ ਵੱਲੋਂ ਪਰਿਵਾਰ ਦੀ ਮਦਦ ਦਾ ਐਲਾਨ ਕੀਤਾ ਗਿਆ ਹੈ ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ ਇਸ ਦੀ ਜਾਣਕਾਰੀ ਦਿੱਤੀ ਬਲਕਿ ਉਨ੍ਹਾਂ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਲਿਖਿਆ ਕਿ, ” ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਪਿੰਡ ਰਾਜਰਾਣਾ ਦੇ ਵਸਨੀਕ ਐਨ.ਕੇ. ਰਾਜੇਸ਼ ਕੁਮਾਰ, 21 ਆਰ.ਆਰ., ਜੋ ਹੰਦਵਾਰਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਦੇਸ਼ ਦੀ ਰਾਖੀ ਲਈ ਸ਼ਹੀਦ ਹੋ ਗਏ। ਅਸੀਂ ਉਨ੍ਹਾਂ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਉਨ੍ਹਾਂ ਦੇ ਪਰਿਵਾਰ ‘ਚੋਂ ਕਿਸੇ ਇੱਕ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਸ਼ਹੀਦ ਐਨ.ਕੇ. ਰਾਜੇਸ਼ ਕੁਮਾਰ ਜੀ ਦੀ ਸ਼ਹਾਦਤ ਨੂੰ ਅਸੀਂ ਸਲਾਮ ਕਰਦੇ ਹਾਂ। ”
https://www.facebook.com/189701787748828/posts/3134711899914454/
ਦਸ ਦੇਈਏ ਕਿ ਜੰਮੂ ਕਸ਼ਮੀਰ ਦੇ ਹਦਵਾੜਾ ਇਲਾਕੇ ਵਿੱਚ ਅੱਤਵਾਦੀਆਂ ਵਿਰੁੱਧ ਕਾਰਵਾਈ ਵਿਚ 4 ਜਵਾਨ ਅਤੇ ਪੁਲਿਸ ਅਧਿਕਾਰੀ ਸ਼ਹੀਦ ਹੋਇਆ ਹੈ । ਇਸ ਲੜਾਈ ਵਿੱਚ ਲਸ਼ਕਰ ਏ ਤੋਇਬਾ ਦੇ 2 ਅੱਤਵਾਦੀ ਵੀ ਸ਼ਹੀਦ ਹੋਏ ਹਨ ।