ਇਟਲੀ ਵਿਖੇ ਬਾਡੀ ਬਿਲਡਿੰਗ ਮੁਕਾਬਲਿਆਂ ‘ਚ ਇੱਕ ਹੋਰ ਪੰਜਾਬੀ ਨੌਜਵਾਨ ਨੇ ਵੱਡੀ ਸਫ਼ਲਤਾ ਕੀਤੀ ਹਾਸਲ

TeamGlobalPunjab
1 Min Read

ਨਿਊਜ਼ ਡੈਸਕ : ਪੰਜਾਬੀ ਚਾਹੇ ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਜਾ ਕੇ ਵਸ ਜਾਣ। ਇਹ ਲੋਕ ਸਖ਼ਤ ਮਿਹਨਤ ਲਗਨ ਅਤੇ ਦ੍ਰਿੜ੍ਹਤਾ ਨਾਲ ਇੱਕ ਨਾ ਇੱਕ ਦਿਨ ਕਾਮਯਾਬੀ ਦਾ ਝੰਡਾ ਜ਼ਰੂਰ ਗੱਡਦੇ ਹਨ। ਇਸੇ ਤਰ੍ਹਾਂ ਹੀ ਇਟਲੀ ‘ਚ ਪੰਜਾਬੀ ਨੌਜਵਾਨ ਨੇ ਬਾਡੀ ਬਿਲਡਿੰਗ ਮੁਕਾਬਲਿਆਂ ‘ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਟਲੀ ਵਿੱਚ ਸਿਮਰਨਜੀਤ ਸਿੰਘ ਪਿੰਡ ਤਲਵਾੜਾ ਦੇ ਵਾਸੀ ਨੇ ਬਾਡੀ ਬਿਲਡਿੰਗ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤ ਕੇ ਪੰਜਾਬੀ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਸਿਮਰਜੀਤ ਸਿੰਘ ਨੇ ਸੀਆਈਪੀਪੀ ਇਟਾਲੀਅਨ ਬਾਡੀ ਬਿਲਡਿੰਗ ਕੱਪ ਦੀ ਪ੍ਰਤੀਯੋਗਤਾ ਵਿੱਚ ਗੋਲਡ ਮੈਡਲ ਜਿੱਤਿਆ ਹੈ।

ਇਸ ਮੈਡਲ ਦੇ ਨਾਲ ਜਿੱਥੇ ਸਿਮਰਜੀਤ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜਿੱਥੇ ਮਾਂ -ਬਾਪ ਦਾ ਨਾਮ ਰੋਸ਼ਨ ਕੀਤਾ ਉੱਥੇ ਪੰਜਾਬ, ਪੰਜਾਬੀਅਤ, ਪਿੰਡ ਅਤੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਇਸ ਸਮੇਂ ਵੱਡੀ ਗਿਣਤੀ ‘ਚ ਲੋਕਾਂ ਵਲੋਂ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Share this Article
Leave a comment