ਚੰਡੀਗੜ੍ਹ/ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਯੂਥ ਆਗੂ ਪਰਮਿੰਦਰ ਸਿੰਘ ਬਰਾੜ ਪਾਰਟੀ ਨੁੰ ਅਲਵਿਦਾ ਆਖ ਕੇ ਕਾਂਗਰਸ ‘ਚ ਸ਼ਾਮਲ ਹੋ ਗਏ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦੀ ਹਾਜ਼ਰੀ ਵਿੱਚ ਪਰਮਿੰਦਰ ਬਰਾੜ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਕਾਂਗਰਸ ਪਾਰਟੀ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ।
ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਪਰਮਿੰਦਰ ਸਿੰਘ ਬਰਾੜ ਨੂੰ ਕੋਈ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ।
https://twitter.com/INCPunjab/status/1453668204899811328?t=3iQAzVoXiCf3Bf5ZWQ0zlQ&s=19
ਜਾਣਕਾਰੀ ਮੁਤਾਬਕ ਪਰਮਿੰਦਰ ਸਿੰਘ ਬਰਾੜ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਅਤੇ ਪਾਰਟੀ ਦੀ ਯੂਥ ਇਕਾਈ SOI ‘ਚ ਖਾਸੇ ਸਰਗਰਮ ਰਹੇ । ਇੱਕ ਸਮੇਂ ਉਹ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਦੇ ਬੇਹੱਦ ਖ਼ਾਸ ਵਿਅਕਤੀ ਮੰਨੇ ਜਾਂਦੇ ਸਨ।