ਮੋਹਾਲੀ : ਮੋਹਾਲੀ ਦੇ ਸੈਕਟਰ 71 ਵਿਖੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ 2 ਅਣਪਛਾਤੇ ਨੌਜਵਾਨਾਂ ਨੇ ਦਿਨ ਦਿਹਾੜੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ‘ਤੇ ਫ਼ਾਇਰਿੰਗ ਕੀਤੀ ।
ਉਸਨੇ ਬਚਾਅ ਲਈ ਪੂਰੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਮਿੱਡੂਖੇੜਾ ਨੂੰ ਘੇਰ ਕੇ 8 ਤੋਂ ਵੱਧ ਗੋਲ਼ੀਆਂ ਮਾਰੀਆਂ । ਜ਼ਖ਼ਮੀ ਹਾਲਤ ‘ਚ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਹ ਵੀ ਸੂਚਨਾ ਮਿਲੀ ਹੈ ਕਿ ਪੁਲਿਸ ਨੇ ਇਕ ਗੱਡੀ ਵੀ ਕਬਜ਼ੇ ਵਿਚ ਲਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹਮਲਾਵਰ ਇਸੇ ਗੱਡੀ ਵਿਚ ਬੈਠ ਕੇ ਆਏ ਸਨ।
ਇਸ ਘਟਨਾ ਬਾਰੇ ਐੱਸ.ਐੱਸ.ਪੀ. ਸਤਿੰਦਰ ਸਿੰਘ ਨੇ ਜਾਣਕਾਰੀ ਦਿੱਤੀ।