ਚੰਡੀਗੜ੍ਹ: ਚੰਡੀਗੜ੍ਹ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲੇ ਸਾਹਮਣੇ ਆਇਆ ਹੈ। ਇੱਥੇ ਇੱਕ ਨਾਬਾਲਗ ਲੜਕੇ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ ਗਏ। ਪਰ ਆਲੇ ਦੁਆਲੇ ਇਕੱਠੀ ਹੋਈ ਭੀੜ ਵਿੱਚੋਂ ਇੱਕ ਵੀ ਜਣਾ ਉਸ ਨੌਜਵਾਨ ਨੂੰ ਬਚਾਉਣ ਲਈ ਅੱਗੇ ਨਹੀਂ ਆਇਆ। ਇਸ ਨਾਲ ਜੁੜੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਦੀ ਭਾਲ ਕੀਤ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਨੌਜਵਾਨਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਇਸ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
ਇਹ ਘਟਨਾ ਗਣੇਸ਼ ਵਿਸਰਜਨ ਲਈ ਜਾ ਰਹੇ ਇੱਕ ਜੱਥੇ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਪੀੜਤ ਨੌਜਵਾਨ ਦਾ ਕਿਸੇ ਗੱਲ ਨੂੰ ਲੈਕੇ ਬਾਕੀ ਨੌਜਵਾਨਾਂ ਨਾਲ ਵਿਵਾਦ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਹ ਉਸ ਦੀ ਕੁੱਟਮਾਰ ਕਰਦੇ ਹੋਏ ਕਾਫੀ ਦੂਰ ਤੱਕ ਲੈ ਗਏ।
ਇਸ ਦੌਰਾਨ ਉਨ੍ਹਾਂ ਨੇ ਮੁੰਡੇ ਦੀ ਕੱਪੜੇ ਪਾੜ ਕੇ ਉਸ ਨੂੰ ਨੰਗਾ ਕਰ ਦਿੱਤਾ ਗਿਆ ਪਰ ਕੋਈ ਵੀ ਉਸ ਦੀ ਮਦਦ ਲਈ ਨਹੀਂ ਆਇਆ। ਉਨ੍ਹਾਂ ਨੇ ਉਸ ‘ਤੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕੀਤਾ। ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿੱਚ ਸੈਕਟਰ-16 ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਘਟਨਾ ਦੇ ਪਿੱਛੇ ਦੇ ਸਾਰੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।