ਖੰਨਾ : ਖੰਨਾ ਦੇ ਪਿੰਡ ਬੁੱਲ੍ਹੇਪੁਰ ਵਿੱਚ ਉਸ ਵੇਲੇ ਹਾਈਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਪੁਲਿਸ ਨੂੰ ਦੇਖ ਕੇ ਇੱਕ ਨੌਜਵਾਨ ਘਰ ਦੀ ਛੱਤ ‘ਤੇ ਚੜ੍ਹ ਗਿਆ। ਨੌਜਵਾਨ ਨੇ ਦਾਅਵਾ ਕੀਤਾ ਕਿ ਉਸ ਨੂੰ ਐਨਕਾਊਂਟਰ ਦਾ ਡਰ ਹੈ, ਜਿਸ ਕਾਰਨ ਉਸ ਨੇ ਹੇਠਾਂ ਆਉਣ ਤੋਂ ਇਨਕਾਰ ਕਰ ਦਿੱਤਾ। ਕਰੀਬ ਦੋ ਘੰਟਿਆਂ ਤੱਕ ਪੁਲਿਸ ਅਤੇ ਨੌਜਵਾਨ ਅਤੇ ਵਿਚਾਲੇ ਇਹ ਡਰਾਮਾ ਚੱਲਿਆ।
ਵੈਰੀਫਿਕੇਸ਼ਨ ਲਈ ਪਹੁੰਚੀ ਸੀ ਪੁਲਿਸ
ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਕਿਸੇ ਇਨਪੁੱਟ ਦੇ ਆਧਾਰ ‘ਤੇ ਉਕਤ ਵਿਅਕਤੀ ਦੀ ਵੈਰੀਫਿਕੇਸ਼ਨ ਲਈ ਪਿੰਡ ਬੁੱਲੇਪੁਰ ਪਹੁੰਚੀ ਸੀ। ਜਿਵੇਂ ਹੀ ਟੀਮ ਉਸ ਦੇ ਘਰ ਪਹੁੰਚੀ ਤਾਂ ਉਹ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਪੁਲਿਸ ਦੇ ਹੱਥ ਨਹੀਂ ਆਇਆ। ਸਥਿਤੀ ਨੂੰ ਦੇਖਦੇ ਹੋਏ ਕਾਊਂਟਰ ਇੰਟੈਲੀਜੈਂਸ ਨੇ ਮਕਾਨ ਦੇ ਆਲੇ-ਦੁਆਲੇ ਘੇਰਾਬੰਦੀ ਕਰ ਦਿੱਤੀ।
ਐਨਕਾਊਂਟਰ ਦਾ ਜਤਾਇਆ ਖ਼ਦਸ਼ਾ
ਇਸ ਦੌਰਾਨ ਛੱਤ ‘ਤੇ ਖੜ੍ਹੇ ਵਿਅਕਤੀ ਨੇ ਇੱਕ ਵੀਡੀਓ ਵੀ ਵਾਇਰਲ ਕਰ ਦਿੱਤੀ, ਜਿਸ ਵਿੱਚ ਉਸ ਨੇ ਦਾਅਵਾ ਕੀਤਾ ਕਿ ਉਸ ਦਾ ਐਨਕਾਊਂਟਰ ਕੀਤਾ ਜਾ ਸਕਦਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਸੰਵੇਦਨਸ਼ੀਲ ਹੋ ਗਿਆ ਅਤੇ ਸਥਾਨਕ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ।

