ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ! ਲੁਧਿਆਣਾ ਦੇ 22 ਸਾਲਾ ਨੌਜਵਾਨ ਨੇ ਨਿਆਗਰਾ ਫਾਲਜ਼ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Prabhjot Kaur
2 Min Read

ਲੁਧਿਆਣਾ: ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ 10 ਮਹੀਨੇ ਪਹਿਲਾਂ ਲੁਧਿਆਣੇ ਦੇ ਪਿੰਡ ਅੱਬੂਵਾਲ ਤੋਂ ਬਰੈਂਪਟਨ ਪੜਾਈ ਲਈ ਆਏ 22 ਸਾਲਾ ਨੌਜਵਾਨ ਚਰਨਜੀਤ ਸਿੰਘ ਨੇ ਨਿਆਗਰਾ ਫਾਲਜ਼ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

ਕੈਨੇਡੀਅਨ ਪੁਲਿਸ ਨੇ ਨੌਜਵਾਨ ਦੀ ਖੁਦਕੁਸ਼ੀ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਰਹਿੰਦੇ ਲੁਧਿਆਣਾ ਦੇ ਪਿੰਡ ਅੱਬੂਵਾਲ ਦਾ 22 ਸਾਲਾ ਚਰਨਜੀਤ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਸੀ। ਪਿਛਲੇ ਵੀਰਵਾਰ ਦੇ ਆਸ-ਪਾਸ ਉਸ ਨੇ ਆਪਣੇ ਦੋਸਤਾਂ ਨੂੰ ਨਿਆਗਰਾ ਫਾਲਜ਼ ‘ਚ ਕੰਮ ‘ਤੇ ਜਾਣ ਬਾਰੇ ਦੱਸਿਆ ਸੀ। ਚਰਨਜੀਤ ਉਸ ਦਿਨ ਤੋਂ ਵਾਪਸ ਨਹੀਂ ਆਇਆ।

ਪਿੰਡ ਵਿੱਚ ਰਹਿੰਦੇ ਉਸ ਦੇ ਪਰਿਵਾਰਕ ਮੈਂਬਰ ਹਰ ਰੋਜ਼ ਚਰਨਜੀਤ ਨਾਲ ਉਸ ਦੇ ਮੋਬਾਈਲ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਸ ਦਾ ਮੋਬਾਈਲ ਫੋਨ ਵੀ ਬੰਦ ਆ ਰਿਹਾ ਸੀ। ਕੈਨੇਡੀਅਨ ਪੁਲਿਸ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਕੇ ਚਰਨਦੀਪ ਦੀ ਭਾਲ ਕਰ ਰਹੀ ਸੀ। ਕੈਨੇਡੀਅਨ ਪੁਲਿਸ ਮੁਤਾਬਕ ਚਰਨਜੀਤ ਸਿੰਘ ਨੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ। ਹਾਲਾਂਕਿ ਨੌਜਵਾਨ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਚਰਨਜੀਤ ਦੇ ਦੋਸਤਾਂ ਨੇ ਉਸ ਦੀ ਲਾਸ਼ ਦੀ ਪਛਾਣ ਕਰ ਲਈ ਹੈ, ਪਰ  ਪੁਲਿਸ ਨੇ ਕਿਹਾ ਹੈ ਕਿ ਡੀਐਨਏ ਟੈਸਟ ਤੋਂ ਬਾਅਦ ਲਾਸ਼ ਦਿੱਤੀ ਜਾਵੇਗੀ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment