ਫਰੀਦਕੋਟ: ਫਰੀਦਕੋਟ ‘ਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਲਾਲ ਭਲਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਵੱਲੋਂ ਮ੍ਰਿਤਕ ਦੇਹ ਨੂੰ ਫਰੀਦਕੋਟ ਮੈਡੀਕਲ ਕਾਲਜ ‘ਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਨਕਾਬਪੋਸ਼ ਨੌਜਵਾਨਾਂ ਨੇ ਗੁਰਲਾਲ ਸਿੰਘ ‘ਤੇ ਫਾਇਰਿੰਗ ਕੀਤੀ ਤੇ ਲਗਭਗ 6 ਗੋਲੀਆਂ ਉਸ ਦੇ ਵੱਜੀਆਂ। ਇਸ ਤੋਂ ਬਾਅਦ ਹਮਲਾਵਰ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ।