ਨਾਭਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਜਿੱਥੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਰੋਧੀ ਪਾਰਟੀਆਂ ਵੱਲੋਂ ਘੇਰਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਯੂਥ ਕਾਂਗਰਸ ਨਾਭਾ ਦੇ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ ਅਤੇ ਕਾਂਗਰਸੀ ਆਗੂ ਜਗਦੀਪ ਸਿੰਘ ਚੱਠਾ ਨੇ ਮੰਤਰੀ ਧਰਮਸੋਤ ਦੇ ਹੱਕ ਵਿੱਚ ਨਿੱਤਰ ਗਏ ਹਨ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਕੰਮ ਦਾ ਸਿਰਫ਼ ਇਲਜ਼ਾਮਬਾਜ਼ੀ ਲਗਾਉਣਾ ਹੈ। ਇਹ ਡਰਾਮਾ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਇਸ ਕਰਕੇ ਕਰ ਰਹੇ ਹਨ ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਆਪਣਾ ਸਟੰਟ ਬਣਾ ਰਹੀਆਂ ਹਨ। ਇਹ ਜਾਣ ਬੁੱਝ ਕੇ ਮੰਤਰੀ ਧਰਮਸੋਤ ਨੂੰ ਬਦਨਾਮ ਕਰਨ ਤੇ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਅਜੇ ਤੱਕ ਇਲਜ਼ਾਮ ਸਾਬਤ ਨਹੀਂ ਹੋਏ ਅਤੇ ਵਿਰੋਧੀ ਧਿਰਾਂ ਜਾਣ ਬੁੱਝ ਕੇ ਇਸ ਮਾਮਲੇ ਨੂੰ ਉਛਾਲ ਰਹੀਆਂ ਹਨ। ਜਦੋਂ ਕਿ ਧਰਮਸੋਤ ਨੇ ਹਲਕਾ ਨਾਭਾ ਵਿੱਚ ਵਿਕਾਸ ਕਾਰਜਾਂ ਦੇ ਕੰਮਾਂ ਵਿਚ ਕੋਈ ਕਸਰ ਨਹੀਂ ਛੱਡੀ ਅਤੇ ਆਉਣ ਵਾਲੇ ਸਮੇਂ ਦੌਰਾਨ ਧਰਮਸੋਤ ਬਿਲਕੁਲ ਬੇਦਾਗ ਹੋ ਕੇ ਨਿਕਲਣਗੇ।