ਲੁਧਿਆਣਾ: ਜਿਥੇ ਅਕਾਲੀ ਦਲ ਵੱਲੋਂ ਬੀਤੇ ਦਿਨੀਂ ਖੇਤੀ ਐਕਟ ਦੇ ਵਿਰੋਧ ‘ਚ ਹੱਲਾ-ਬੋਲ ਪ੍ਰਦਰਸ਼ਨ ਕੀਤਾ ਗਿਆ। ਉਥੇ ਹੀ ਕਾਂਗਰਸ ਵੱਲੋਂ ਲੁਧਿਆਣਾ ਦੇ ਭਾਜਪਾ ਦਫ਼ਤਰ ਦੇ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਭਾਜਪਾ ਦਫ਼ਤਰ ‘ਤੇ ਟੰਗ ਦਿੱਤਾ ਤੇ ਖੂਬ ਹੰਗਾਮਾ ਹੋਇਆ। ਜਿਸ ਤੋਂ ਬਾਅਦ ਮੌਕੇ ਤੇ ਭਾਰੀ ਪੁਲਿਸ ਪੁੱਜੀ ਅਤੇ ਹਾਲਾਤਾਂ ਤੇ ਕਾਬੂ ਪਾਇਆ।
ਲੁਧਿਆਣਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਉਨ੍ਹਾਂ ਵੱਲੋਂ ਅਜਿਹਾ ਪ੍ਰਦਰਸ਼ਨ ਕੀਤਾ ਗਿਆ, ਓਧਰ ਮੌਕੇ ਤੇ ਪਹੁੰਚੇ ਸੀ ਏ ਸੀ ਪੀ ਵਰਿਆਮ ਸਿੰਘ ਨੇ ਹਾਲਾਤਾਂ ਤੇ ਕਾਬੂ ਪਾਇਆ।
ਲੁਧਿਆਣਾ ਤੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ਹਾਂਡਾ ਨੇ ਕਿਹਾ ਕਿ ਕਿਸਾਨਾਂ ਦੇ ਹੱਕ ਦੇ ਵਿਚ ਭਾਜਪਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ, ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਦੇ ਯੂਥ ਕਾਂਗਰਸ ਪ੍ਰਧਾਨ ਵੱਲੋਂ ਬੀਤੇ ਦਿਨ ਦਿੱਲੀ ‘ਚ ਵੀ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਧਰਨੇ ਲਾ ਕੇ ਹੁਣ ਸਿਰਫ ਡਰਾਮੇ ਕਰ ਰਿਹਾ ਹੈ ਜਦਕਿ ਕਾਂਗਰਸ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਕੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਦਫ਼ਤਰ ਦੇ ਬਾਹਰ ਟੰਗਿਆ ਗਿਆ।