ਪੁਲਿਸ ਹਿਰਾਸਤ ‘ਚ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ

TeamGlobalPunjab
2 Min Read

ਫਰੀਦਕੋਟ: ਸਿਟੀ ਪੁਲਿਸ ਵੱਲੋਂ ਇੱਕ ਦਿਨ ਪਹਿਲਾਂ ਮੋਟਰਸਾਈਕਲ ਚੋਰੀ ਮਾਮਲੇ ‘ਚ ਗਿਰਫ਼ਤਾਰ ਕੀਤੇ ਨੌਜਵਾਨ ਦੀ ਉਸ ਸਮੇਂ ਭੇਦਭਰੇ ਹਾਲਾਤਾਂ ‘ਚ ਮੌਤ ਹੋ ਗਈ, ਜਦੋਂ ਉਸਨੂੰ ਅਦਾਲਤ ਪੇਸ਼ ਕਰਨ ਲਈ ਲਿਜਾਇਆ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨਸ਼ੇ ਦਾ ਆਦੀ ਸੀ ਜਿਸ ਕਾਰਨ ਉਸ ਨੂੰ ਦੌਰਾ ਪਿਆ, ਫਿਲਹਾਲ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਰਿਪੋਰਟ ਆਉਣ ‘ਤੇ ਹੀ ਸਾਫ ਹੋ ਸਕੇਗਾ ਕੇ ਉਸ ਦੀ ਮੌਤ ਕਿਹੜੇ ਕਾਰਨਾ ਕਰਕੇ ਹੋਈ।

ਮ੍ਰਿਤਕ ਸੁਖਵਿੰਦਰ ਸਿੰਘ (30) ਪਿੰਡ ਮੰਡ ਵਾਲਾ ਦਾ ਰਹਿਣ ਵਾਲਾ ਸੀ। ਫਿਲਹਾਲ ਪਰਿਵਾਰ ‘ਚ ਉਸਦੀ ਮਾਤਾ ਇਸ ਮਾਮਲੇ ‘ਚ ਕੁਝ ਵੀ ਬੋਲਣ ਲਈ ਤਿਆਰ ਨਹੀਂ।

ਇਸ ਮੌਕੇ ਪਿੰਡ ਦੇ ਸਰਪੰਚ ਅਤੇ ਸਾਬਕਾ ਮੈਂਬਰ SGPC ਸ਼ੇਰ ਸਿੰਘ ਮੰਡ ਨੇ ਕਿਹਾ ਕਿ ਮ੍ਰਿਤਕ ਸੁਖਵਿੰਦਰ ਸਿੰਘ ਨਸ਼ੇ ਦਾ ਆਦੀ ਸੀ ਅਤੇ ਉਸ ਵੱਲੋਂ ਨਸ਼ੇ ਖ਼ਾਤਰ ਘਰ ਦਾ ਸਮਾਨ ਤੱਕ ਵੇਚ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਹੀ ਜਾਪਦਾ ਹੈ ਕੇ ਨਸ਼ੇ ਕਾਰਨ ਹੀ ਉਸ ਨੂੰ ਦੌਰਾ ਪਿਆ ਜਿਸ ਨਾਲ ਉਸਦੀ ਮੌਤ ਹੋ ਗਈ।

ਇਸ ਮੌਕੇ ਥਾਣਾ ਮੁਖੀ ਲਾਭ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਨੂੰ ਅਤੇ ਉਸਦੇ ਸਾਥੀ ਨੂੰ ਚੋਰੀ ਦੇ ਮੋਟਰਸਾਈਕਲ ਅਤੇ ਇੱਕ ਪਾਣੀ ਵਾਲੀ ਮੋਟਰ ਬਰਾਮਦ ਕੀਤੀ ਗਈ ਸੀ ਅਤੇ ਜਦੋ ਜਾਂਚ ਅਧਿਕਾਰੀ ਵੱਲੋਂ ਇਸ ਨੂੰ ਅਦਾਲਤ ਪੇਸ਼ ਕਰਨ ਲਿਜਾਇਆ ਜਾ ਰਿਹਾ ਸੀ ਤਾਂ ਇਸ ਨੂੰ ਦੌਰਾ ਪੈ ਗਿਆ ਜਿਸ ਨਾਲ ਇਸ ਦੀ ਮੌਤ ਹੋ ਗਈ।

Share This Article
Leave a Comment