ਜਲੰਧਰ: ਜ਼ਿਲ੍ਹੇ ‘ਚ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ, ਜਿਸ ਵਿੱਚ ਇੱਕ ਨੌਜਵਾਨ ਦੀ ਕਾਰ ਥੱਲੇ ਆ ਕੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਤਿੰਨ ਨੌਜਵਾਨ ਸੜਕ ਕੰਢੇ ਹੁੱਲੜਬਾਜ਼ੀ ਕਰਦੇ ਹੋਏ ਜਾ ਰਹੇ ਸਨ। ਇਸ ਦੌਰਾਨ ਇੱਕ ਨੌਜਵਾਨ ਨੇ ਆਪਣੇ ਸਾਥੀ ਨੂੰ ਧੱਕਾ ਦੇ ਦਿੱਤਾ, ਜੋ ਸਾਹਮਣੇ ਤੋਂ ਆ ਰਹੀ ਕਾਰ ਹੇਠਾਂ ਆ ਗਿਆ। ਕਾਰ ਚਾਲਕ ਨੇ ਭੱਜਣ ਦੀ ਜਗ੍ਹਾ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਸਦੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਸੀ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।
ਉੱਥੇ ਹੀ ਕਾਰ ਡਰਾਈਵਰ ਨੇ ਦੱਸਿਆ ਕਿ ਜਦੋਂ ਉਹ ਪਠਾਨਕੋਟ ਰੋਡ ਵੱਲ ਜਾ ਰਿਹਾ ਸੀ ਤਾਂ ਹਾਈਵੇਅ ’ਤੇ ਆ ਰਹੇ 3 ਨੌਜਵਾਨਾਂ ‘ਚੋਂ ਇੱਕ ਅਚਾਨਕ ਉਨ੍ਹਾਂ ਦੀ ਕਾਰ ਅੱਗੇ ਆ ਗਿਆ। ਉਧਰ ਸੀਸੀਟੀਵੀ ‘ਚ ਕੈਦ ਹੋਈ ਘਟਨਾ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਦੋ ਦੋਸਤਾਂ ‘ਚੋਂ ਇਕ ਨੇ ਹੀ ਆਪਣੀ ਸਾਥੀ ਨੂੰ ਧੱਕਾ ਦਿੱਤਾ ਸੀ, ਜਿਸ ਕਾਰਨ ਉਹ ਕਾਰ ਹੇਠਾਂ ਆ ਗਿਆ।