ਤਰਨਤਾਰਨ: ਇੱਥੋਂ ਦੇ ਕਸਬਾ ਭਿੱਖੀਵਿੰਡ ਵਿੱਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਦੇਰ ਰਾਤ ਵਾਪਰੀ ਹੈ। ਜਾਣਕਾਰੀ ਮੁਤਾਬਕ ਇਹ ਕਤਲ ਜ਼ਮੀਨੀ ਵਿਵਾਦ ਨੂੰ ਲੈ ਕੇ ਕੀਤਾ ਗਿਆ ਹੈ।
ਦਰਅਸਲ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਕੋਈ ਵਿਵਾਦ ਚੱਲ ਰਿਹਾ ਸੀ ਇਸ ਦੌਰਾਨ ਨੌਜਵਾਨ ਮਨਦੀਪ ਸ਼ਰਮਾ ਦੀ ਦੂਸਰੀ ਧਿਰ ਨਾਲ ਬਹਿਸ ਸ਼ੁਰੂ ਹੋ ਗਈ। ਜਿਸ ਦੌਰਾਨ ਤਕਰਾਰ ਵੱਧ ਗਿਆ ਤੇ ਮਨਦੀਪ ਸ਼ਰਮਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਮਨਦੀਪ ਸ਼ਰਮਾ ਇੱਥੋਂ ਦੇ ਪਿੰਡ ਖਾਲੜਾ ਦਾ ਰਹਿਣ ਵਾਲਾ ਸੀ। ਫਿਲਹਾਲ ਥਾਣਾ ਭਿੱਖੀਵਿੰਡ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਾਂ ਦੇ ਬਿਆਨ ਦਰਜ ਕਰਕੇ ਗਏ ਹਨ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।