ਨੌਜਵਾਨਾਂ ਨੇ ਕਿਸਾਨਾਂ ਦੀ ਰਿਹਾਈ ‘ਚ ਅਹਿਮ ਰੋਲ ਅਦਾ ਕਰਨ ’ਤੇ ਸਿਰਸਾ ਦਾ ਕੀਤਾ ਧੰਨਵਾਦ

TeamGlobalPunjab
2 Min Read

ਚੰਡੀਗੜ੍ਹ/ਨਵੀਂ ਦਿੱਲੀ: 26 ਜਨਵਰੀ ਦੀ ਕਿਸਾਨ ਪਰੇਡ ਦੌਰਾਨ ਤੇ ਇਸ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਕਈ ਸਿੱਖ ਨੌਜਵਾਨਾਂ ਨੂੰ ਮਨਜਿੰਦਰ ਸਿਰਸਾ ਵੱਲੋਂ ਬਣਾਈ ਗਈ ਲੀਗਲ ਟੀਮ ਵੱਲੋਂ ਤਿਹਾੜ ਜੇਲ ‘ਚੋਂ ਰਿਹਾਅ ਕਰਵਾਇਆ ਗਿਆ। ਉਨ੍ਹਾਂ ਨੌਜਵਾਨਾਂ ਨੇ ਸਿਰਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਰੋਲ ਸਿਰਸਾ ਵੱਲੋਂ ਪੰਜਾਬੀ ਨੌਜਵਾਨਾਂ ਤੇ ਕਿਸਾਨਾਂ ਦੀ ਰਿਹਾਈ ਵਾਸਤੇ ਨਿਭਾਇਆ ਗਿਆ, ਉਸਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਇਹਨਾਂ ਜਿਹਨਾਂ ਵਿਚ ਜਸਵਿੰਦਰ ਸਿੰਘ ਆਸਾ ਬੁੱਟਰ, ਅੰਮਿ੍ਰਤਪਾਲ ਸਿੰਘ, ਦਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਭਾਗ ਸਿੰਘ, ਹੈਪੀ ਸਰਾਂ, ਜਗਦੀਪ ਸਿੰਘ, ਬਲਵੀਰ ਸਿੰਘ, ਜਸਵੰਤ ਸਿੰਘ, ਹੈਪੀ, ਵਿਕਾਸ, ਸੰਜੀਵ ਤੇ ਹੋਰ ਕਿਸਾਨ ਸ਼ਾਮਲ ਸਨ, ਨੇ ਕਿਹਾ ਕਿ ਅਸੀਂ ਸਿਰਸਾ ਤੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਤੇ ਲੀਗਲ ਟੀਮ ਦਾ ਧੰਨਵਾਦ ਕਰਨ ਆਏ ਹਨ। ਉਹਨਾਂ ਕਿਹਾ ਕਿ ਸਾਡੇ ਆਉਣ ਦਾ ਇਕ ਮਕਸਦ ਇਹ ਵੀ ਹੈ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਨੌਜਵਾਨਾਂ ਦੀ ਰਿਹਾਈ ਦੇ ਮਾਮਲੇ ਵਿਚ ਸਿਰਸਾ ਦੇ ਖਿਲਾਫ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗੀ ਹੈ। ਉਹਨਾਂ ਕਿਹਾ ਕਿ ਸਿਰਸਾ ਨੇ ਨੌਜਵਾਨਾਂ ਤੇ ਕਿਸਾਨਾਂ ਵਾਸਤੇ ਜੋ ਕੀਤਾ, ਉਸਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ।

ਇਹਨਾਂ ਨੌਜਵਾਨਾਂ ਤੇ ਕਿਸਾਨਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਨੌਜਵਾਨਾਂ ਦੀ ਦਿੱਲੀ ਵਿਚ ਬਾਂਹ ਸਿਰਸਾ ਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਫੜੀ ਸੀ। ਉਹਨਾਂ ਕਿਹਾ ਕਿ ਜੇਕਰ ਸਿਰਸਾ ਕਿਸਾਨਾਂ ਨਾਲ ਨਾ ਡੱਟਦੇ ਤਾਂ ਫਿਰ ਪੰਜਾਬ ਦੇ ਕੁਝ ਕਿਸਾਨ ਬਰਬਾਦ ਹੋ ਜਾਂਦੇ ਤੇ ਉਹਨਾਂ ਦੀਆਂ ਜ਼ਮੀਨਾਂ ਵਿਕ ਜਾਂਦੀਆਂ। ਇਹਨਾਂ ਨੌਜਵਾਨਾਂ ਨੇ ਦੱਸਿਆ ਕਿ ਉਹਨਾਂ ਦੇ ਮਾਮਲੇ ਵਿਚ ਗਿ੍ਰਫਤਾਰ ਹੋਣ ਤੋਂ ਬਾਅਦ ਉਹਨਾਂ ਦੇ ਪਰਿਵਾਰਾਂ ਨੇ ਕਿਸਾਨ ਮੋਰਚੇ ਦੇ ਆਗੂਆਂ ਨਾਲ ਰਾਬਤਾ ਕਾਇਮ ਕੀਤਾ ਸੀ ਪਰ ਉਹਨਾਂ ਨੇ ਕੋਈ ਮਦਦ ਨਾ ਕੀਤੀ ਬਲਕਿ ਸਿਰਸਾ ਨੇ ਹੀ ਸਾਰੇ ਕਿਸਾਨਾਂ ਦੀ ਬਾਂਹ ਫੜੀ। ਇਹਨਾਂ ਕਿਸਾਨਾਂ ਨੇ ਕਿਹਾ ਕਿ ਜਦੋਂ ਉਹਨਾ ਰਾਜੇਵਾਲ ਦਾ ਬਿਆਨ ਸੁਣਿਆ ਤਾਂ ਉਹਨਾਂ ਦਿੱਲੀ ਆ ਕੇ ਆਪ ਸਭ ਨੂੰ ਅਸਲੀਅਤ ਤੇ ਸਿਰਸਾ ਦੇ ਵੱਡੇ ਰੋਲ ਬਾਰੇ ਦੱਸਣ ਦਾ ਫੈਸਲਾ ਕੀਤਾ।

Share this Article
Leave a comment