ਨਵੀਂ ਦਿੱਲੀ: ਰਾਜਧਾਨੀ ਦੇ ਬਦਰਪੁਰ ਥਾਣਾ ਖੇਤਰ ਦੇ ਮੋਲਦਬੰਦ ਪਿੰਡ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਬੇਟੇ ਨੇ ਛੋਟੀ ਜਿਹੀ ਗੱਲ ਨੂੰ ਲੈ ਕੇ ਆਪਣੀ ਹੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮ ਪੁੱਤਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ 6 ਨਵੰਬਰ ਦੀ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਪਿੰਡ ਮੋਲਾਦਬੰਦ ‘ਚ ਇਕ ਨੌਜਵਾਨ ਕ੍ਰਿਸ਼ਨਕਾਂਤ ਨੇ ਕੈਨੇਡਾ ਜਾਣ ਤੋਂ ਨਾਂਹ ਕਰਨ ‘ਤੇ ਆਪਣੀ ਮਾਂ ਗੀਤਾ ਦਾ ਚਾਕੂ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਕ੍ਰਿਸ਼ਨਕਾਂਤ ਦੇ ਪਰਿਵਾਰ ਵਾਲੇ ਚਾਹੁੰਦੇ ਸਨ ਕਿ ਉਹ ਪਹਿਲਾਂ ਵਿਆਹ ਕਰਵਾ ਲਵੇ ਅਤੇ ਉਸ ਤੋਂ ਬਾਅਦ ਹੀ ਕੈਨੇਡਾ ਜਾਂ ਹੋਰ ਕਿਤੇ ਚਲਾ ਜਾਵੇ। ਪਰ ਉਹ ਇਸ ਤੋਂ ਪਹਿਲਾਂ ਜਾਣਾ ਚਾਹੁੰਦਾ ਸੀ। ਉਹ ਆਪਣੀ ਮਾਂ ਨਾਲ ਕੈਨੇਡਾ ਜਾਣ ਦੀ ਗੱਲ ਕਰ ਰਿਹਾ ਸੀ, ਜਦੋਂ ਉਸ ਨੇ ਮਨ੍ਹਾ ਕੀਤਾ ਤਾਂ ਉਹ ਗੁੱਸੇ ‘ਚ ਆ ਗਿਆ ਅਤੇ ਉਸ ਨਾਲ ਬਹਿਸ ਕਰਨ ਲੱਗਾ।
ਕ੍ਰਿਸ਼ਨਕਾਂਤ ਤੇ ਮਾਂ ਗੀਤਾ ਵਿਚਾਲੇ ਤਕਰਾਰ ਇੰਨੀ ਵਧ ਗਈ ਕਿ ਉਸ ਨੇ ਚਾਕੂ ਨਾਲ ਆਪਣੀ ਮਾਂ ਦਾ ਕਤਲ ਕਰ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।