ਅੰਮ੍ਰਿਤਸਰ : ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਵੁਜ਼ੂ ਕਰਨ ਵਾਲੇ ਨੌਜਵਾਨ ਨੂੰ ਅਦਾਲਤ ਨੇ 3 ਦਿਨ ਦਾ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸੁਭਾਨ ਰੰਗਰੇਜ਼ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਵਜ਼ੂ ਕੀਤਾ ਸੀ ਅਤੇ ਇਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਆਇਆ ਸੀ ਅਤੇ ਇਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਸੀ। ਸਿੱਖ ਸੰਗਤਾਂ ਵੱਲੋਂ ਸਬੰਧਤ ਵਿਅਕਤੀ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਉਠੀ ਸੀ। ਇਸ ਤੋਂ ਬਾਅਦ ਸੁਭਾਨ ਰੰਗਰੇਜ਼ ਨੇ ਮੁਆਫ਼ੀ ਵੀ ਮੰਗ ਲਈ। ਬੀਤੇ ਦਿਨੀਂ ਪੰਜਾਬ ਪੁਲਿਸ ਨੇ ਸੁਭਾਨ ਰੰਗਰੇਜ਼ ਨੂੰ ਉਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

