ਹੁਸ਼ਿਆਰਪੁਰ ‘ਚ ਬੀਜੇਪੀ ਲੀਡਰ ਦਾ ਵਿਰੋਧ, ਨੌਜਵਾਨਾਂ ਨੇ ਕੋਠੀ ‘ਚ ਸੁੱਟਿਆ ਗੋਹੇ ਦਾ ਢੇਰ

TeamGlobalPunjab
2 Min Read

ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਦਿੱਲੀ ਵਿੱਚ ਧਰਨਾ ਲਗਾਤਾਰ ਜਾਰੀ ਹੈ। ਇਸ ਦੌਰਾਨ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਲੀਡਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਬੀਜੇਪੀ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਟਿੱਪਣੀ ਕੀਤੀ ਸੀ। ਜਿਸ ‘ਤੇ ਹੁਸ਼ਿਆਰਪੁਰ ਵਿੱਚ ਕੁਝ ਨੌਜਵਾਨਾਂ ਨੇ ਵਿਰੋਧ ਕੀਤਾ ਹੈ। ਇਹਨਾਂ ਨੌਜਵਾਨਾਂ ਦੇ ਵਿਰੋਧ ਕਰਨ ਦਾ ਅਨੌਖਾ ਢੰਗ ਦੇਣ ਨੂੰ ਮਿਲਿਆ।

ਹੁਸ਼ਿਆਰਪੁਰ ਵਿੱਚ ਤੀਕਸ਼ਣ ਸੂਦ ਦੀ ਰਿਹਾਇਸ਼ ਬਾਹਰ ਕੁਝ ਨੌਜਵਾਨਾਂ ਵੱਲੋਂ ਗੁੱਸੇ ਵਿੱਚ ਗੋਹਾ ਸੁੱਟ ਦਿੱਤਾ। ਗੋਹੇ ਦਾ ਢੇਰ ਤੀਕਸ਼ਣ ਸੂਦ ਦੇ ਘਰ ਬਾਹਰ ਗੇਟ ‘ਤੇ ਲਗਾ ਦਿੱਤਾ ਗਿਆ। ਜਿਸ ਦਾ ਬੀਜੇਪੀ ਵਰਕਰਾਂ ਵਿਚਾਲੇ ਵੀ ਰੋਸ ਦੇਖਣ ਨੂੰ ਮਿਲਿਆ। ਬੀਜੇਪੀ ਵਰਕਰਾਂ ਨੇ ਅਜਿਹਾ ਕੰਮ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ। ਮਾਹੌਲ ਭੱਖਦਾ ਦੇਖ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ਨੂੰ ਕਾਬੂ ਕੀਤਾ।

ਦਰਅਸਲ ਇਹ ਵਿਵਾਦ ਉਦੋਂ ਵਧਿਆ ਜਦੋਂ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਸੰਘਰਸ਼ ‘ਚ ਸ਼ਾਮਲ ਹੋਣ ਲਈ ਜਾਣ ਵਾਲੇ ਕਿਸਾਨ ਦਿੱਲੀ ਸਰਹੱਦਾਂ ਵਿਖੇ ਪਿਕਨਿਕ ਮਨਾ ਰਹੇ ਹਨ। ਜਿਸ ਦਾ ਕਿਸਾਨਾਂ ਨੇ ਵੀ ਵਿਰੋਧ ਕੀਤਾ ਸੀ। ਹੁਣ ਗੋਹਾ ਸੁੱਟਣ ਵਾਲੀ ਘਟਨਾ ਦਾ ਪਤਾ ਲੱਗਣ ‘ਤੇ ਭਾਜਪਾ ਵਰਕਰਾਂ ਨੇ ਸਾਬਕਾ ਕੈਬਨਿਟ ਮੰਤਰੀ ਦੇ ਗ੍ਰਹਿ ਸਾਹਮਣੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Share this Article
Leave a comment