ਰਾਹੁਲ ਗਾਂਧੀ ਦੀ ਲੁਧਿਆਣਾ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ, ਨੌਜਵਾਨ ਨੇ ਰਾਹੁਲ ਦੇ ਮੂੰਹ ‘ਤੇ ਸੁੱਟਿਆ ਝੰਡਾ!

TeamGlobalPunjab
2 Min Read

ਲੁਧਿਆਣਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਲੁਧਿਆਣਾ ਫੇਰੀ ਦੌਰਾਨ ਜਦੋ ਗੱਡੀ ’ਚ ਬੈਠੇ ਸਨ ਤਾਂ ਇੱਕ ਨੌਜਵਾਨ ਨੇ ਰਾਹੁਲ ਗਾਂਧੀ ’ਤੇ ਝੰਡਾ ਸੁੱਟ ਦਿੱਤਾ ਜੋ ਕਿ ਗੱਡੀ ਦੀ ਬਾਰੀ ਦੇ ਅੰਦਰ ਚਲੇ ਗਿਆ ਤੇ ਸਿੱਧਾ ਉਨ੍ਹਾਂ ਦੇ ਮੂੰਹ ‘ਤੇ ਜਾ ਵੱਜਿਆ। ਇਸ ਨੂੰ ਸੁਰੱਖਿਆ ਏਜੰਸੀਆਂ ਦੀ ਵੱਡੀ ਕੁਤਾਹੀ ਦੇ ਵੱਜੋਂ ਦੇਖਿਆ ਜਾ ਰਿਹਾ ਹੈ।

ਜਿਸ ਵੇਲੇ ਇਹ ਘਟਨਾ ਵਾਪਰੀ ਕਾਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਚਲਾ ਰਹੇ ਸਨ। ਰਾਹੁਲ ਗਾਂਧੀ ਉਨ੍ਹਾਂ ਦੇ ਨਾਲ ਅੱਗੇ ਬੈਠੇ ਸਨ, ਪਿੱਛੇ ਸੀਐੱਮ ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਬੈਠੇ ਹੋਏ ਸਨ।

ਜਾਣਕਾਰੀ ਮੁਤਾਬਕ ਜਿਸ ਨੌਜਵਾਨ ਨੇ ਝੰਡਾ ਸੁੱਟਿਆ ਉਸ ਬਾਰੇ ਹਾਲੇ ਕੋਈ ਖੁਲਾਸਾ ਨਹੀਂ ਹੋ ਸਕਿਆ ਹੈ, ਪਰ ਇਸ ਨੂੰਸੁਰੱਖਿਆ ‘ਚ ਵੱਡੀ ਕੁਤਾਹੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ਕਿਉਂਕਿ ਰਾਹੁਲ ਗਾਂਧੀ ਨੂੰ ਸਖਤ ਸੁਰੱਖਿਆ ਪ੍ਰਾਪਤ ਹੈ।

- Advertisement -

ਇਹ ਵੀ ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਰੈਲੀ ਦੇ ਦੌਰਾਨ ਵੀ ਸੁਰੱਖਿਆ ‘ਚ ਕੁਤਾਹੀ ਸਾਹਮਣੇ ਆਈ ਸੀ ਜਿਸ ਨੂੰ ਲੈ ਕੇ ਕਾਫੀ ਵਿਵਾਦ ਪੈਦਾ ਹੋ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment