ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

Global Team
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ ‘ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਲੰਗ, ਜ਼ਿਲ੍ਹਾ ਪਟਿਆਲਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਲਰਕ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 127/170 ਅਧੀਨ ਦਰਜ ਇੱਕ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 8,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Share This Article
Leave a Comment