Zomato ਨੇ ਆਨਲਾਈਨ ਅਰਡਰ ਲੈਣੇ ਅਚਾਨਕ ਕੀਤੇ ਬੰਦ, ਲੋਕ ਭੁੱਖ ਨਾਲ ਹੋਏ ਪਰੇਸ਼ਾਨ

Prabhjot Kaur
2 Min Read

ਨਿਊਜ਼ ਡੈਸਕ: ਆਨਲਾਈਨ ਫੂਡ ਡਿਲੀਵਰੀ ਫਰਮ Zomato ਹਾਲੇ ਤੱਕ ਆਨਲਾਈਨ ਆਰਡਰ ਨਹੀਂ ਲੈ ਰਹੀ ਹੈ। ਦਿੱਲੀ-ਐਨਸੀਆਰ, ਨੋਇਡਾ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੇ ਵਿਚਾਲੇ, ਆਨਲਾਈਨ ਫੂਡ ਡਿਲੀਵਰੀ ਪਲੇਟਫਾਰਮ ਜ਼ੋਮੈਟੋ ਨੇ ਆਰਡਰ ਬੰਦ ਕਰਕੇ ਆਪਣੇ ਹੱਥ ਖੜ੍ਹੇ ਕਰ ਦਿੱਤੇ ਹਨ। ਅਸਲ ‘ਚ ਜ਼ੋਮੈਟੋ ਆਨਲਾਈਨ ਆਰਡਰ ਸਵੀਕਾਰ ਨਹੀਂ ਕਰ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਲੋਕਾਂ ਵੱਲੋਂ ਇਸ ਬਾਰੇ ਲਗਾਤਾਰ ਸ਼ਿਕਾਇਤਾਂ ਕਰਕੇ ਸਕਰੀਨਸ਼ਾਟ ਮੈਸੇਜ ਸ਼ੇਅਰ ਕੀਤੇ ਜਾ ਰਹੇ ਹਨ।

ਤੁਹਾਨੂੰ ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਗਾਹਕਾਂ ਵਲੋਂ ਸਾਂਝੇ ਕੀਤੇ ਜਾ ਰਹੇ ਸਕ੍ਰੀਨਸ਼ੌਟਸ ਵਿੱਚ ਲਿਖਿਆ ਹੈ- ਅਸੀਂ ਫਿਲਹਾਲ ਆਨਲਾਈਨ ਆਰਡਰ ਸਵੀਕਾਰ ਨਹੀਂ ਕਰ ਰਹੇ ਹਾਂ। ਅਸੀਂ ਜਲਦੀ ਹੀ ਵਾਪਸ ਆਵਾਂਗੇ। ਹਾਲਾਂਕਿ ਕੰਪਨੀ ਨੇ ਸੇਵਾਵਾਂ ‘ਚ ਆ ਰਹੀਆਂ ਦਿੱਕਤਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ।

ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਗਾਹਕਾਂ ਨੇ ਜ਼ੋਮੈਟੋ ਦੀਆਂ ਸੇਵਾਵਾਂ ਬੰਦ ਹੋਣ ‘ਤੇ ਪ੍ਰਤੀਕਿਰਿਆ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਸਥਿਤੀ ਨੂੰ ਲੈ ਕੇ ਕੁਝ ਲੋਕ ਪਰੇਸ਼ਾਨ ਵੀ ਹਨ। ਤੁਹਾਨੂੰ ਦੱਸ ਦਈਏ ਕਿ ਦਿੱਲੀ-ਐਨਸੀਆਰ ਵਿੱਚ ਜ਼ੋਮੈਟੋ ਅਤੇ ਸਵਿਗੀ ਵਰਗੇ ਪਲੇਟਫਾਰਮਾਂ ਰਾਹੀਂ ਭੋਜਨ ਆਰਡਰ ਕਰਨ ਵਾਲੇ ਲੋਕ ਵੱਡੀ ਗਿਣਤੀ ਵਿੱਚ ਹਨ। ਹਾਲਾਂਕਿ, ਦਿੱਲੀ-ਐਨਸੀਆਰ ਅਤੇ ਨੋਇਡਾ ਵਿੱਚ ਲਗਾਤਾਰ ਤਿੰਨ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਜਿੱਥੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ, ਉੱਥੇ ਹੀ ਲੋਕਾਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

- Advertisement -

Share this Article
Leave a comment