ਨਿਊਜ਼ ਡੈਸਕ: ਬੰਬੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ, ਅਭਿਨੇਤਰੀ ਕੰਗਨਾ ਰਣੌਤ ਨੂੰ ਸਿੱਖਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲੀ ਉਸ ਦੇ ਇੰਸਟਾਗ੍ਰਾਮ ਪੋਸਟ ਲਈ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਦੇ ਸਬੰਧ ਵਿੱਚ ਬੁੱਧਵਾਰ ਨੂੰ ਖਾਰ ਪੁਲਿਸ ਸਟੇਸ਼ਨ ਵਿੱਚ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋਣਾ ਸੀ।ਪਰ ਅਦਾਕਾਰਾ ਨੇ ਅੱਜ ਥਾਣੇ ਵਿੱਚ ਨਹੀਂ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਕੰਗਨਾ ਨੇ ਆਪਣੇ ਵਕੀਲ ਐਡਵੋਕੇਟ ਰਿਜ਼ਵਾਨ ਸਿੱਦੀਕੀ ਰਾਹੀਂ ਥਾਣੇ ‘ਚ ਪੇਸ਼ ਨਾ ਹੋਣ ਦੀ ਵਜ੍ਹਾ ਦੱਸੀ ਕਿ ਉਹ ਬੁੱਧਵਾਰ ਨੂੰ ਮੁੰਬਈ ਨਹੀਂ ਜਾ ਰਹੀ ਹੈ।
ਦਸ ਦਈਏ ਕਿ ਇਸ ਤੋਂ ਪਹਿਲਾਂ 13 ਦਸੰਬਰ ਨੂੰ ਬੰਬੇ ਹਾਈ ਕੋਰਟ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਉਸ ਦੇ ਇੰਸਟਾਗ੍ਰਾਮ ਪੋਸਟ ‘ਤੇ ਸਿੱਖਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀ ਕਰਨ ਲਈ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਲਈ 22 ਦਸੰਬਰ ਨੂੰ ਮੁੰਬਈ ਪੁਲਿਸ ਕੋਲ ਪੇਸ਼ ਹੋਣ ਲਈ ਕਿਹਾ ਸੀ। ਮਹਾਰਾਸ਼ਟਰ ਸਰਕਾਰ ਨੇ ਸੁਣਵਾਈ ਦੀ ਅਗਲੀ ਤਰੀਕ 25 ਜਨਵਰੀ ਤੱਕ ਉਸ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਾ ਕਰਨ ਲਈ ਸਹਿਮਤੀ ਦਿੱਤੀ ਸੀ।