ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਵੱਡੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਅੰਬਿਕਾ ਸੋਨੀ ਦੇ ਨਾਮ ਨੂੰ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਸੀ।
ਅੰਬਿਕਾ ਸੋਨੀ ਨੇ ਪਾਰਟੀ ਹਾਈਕਮਾਨ ਨੂੰ ਕਿਹਾ ਹੈ ਕਿ ਪੰਜਾਬ ਵਿੱਚ ਸਿਰਫ ਸਿੱਖ ਚਿਹਰੇ ਨੂੰ ਹੀ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ।ਅੰਬਿਕਾ ਸੋਨੀ ਨੇ ਕਿਹਾ ਹੈ ਕਿ ਉਹ ਪਾਰਟੀ ਪ੍ਰਤੀ ਵਫ਼ਾਦਾਰ ਹੈ ਪਰ ਉਹ ਮੁੱਖ ਮੰਤਰੀ ਦਾ ਅਹੁਦਾ ਨਹੀਂ ਸੰਭਾਲਣਾ ਚਾਹੁੰਦੀ। ਉਨ੍ਹਾਂ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਕਿਹਾ,”ਉਨ੍ਹਾਂ ਦੀ ਸਿਹਤ ਠੀਕ ਨਹੀਂ ਰਹਿੰਦੀ, ਜਿਸ ਕਾਰਨ ਉਹ ਮੁੱਖ ਮੰਤਰੀ ਨਹੀਂ ਬਣਨਾ ਚਾਹੁੰਦੀ।”