ਦੇਹਰਾਦੂਨ: ਉਤਰਾਖੰਡ ‘ਚ ਦੇਹਰਾਦੂਨ ਜ਼ਿਲ੍ਹੇ ਦੇ ਚਕਰਾਤਾ ਇਲਾਕੇ ‘ਚ ਬੁਲਹਾੜ-ਬਾਇਲਾ ਰੋਡ ’ਤੇ ਅੱਜ ਹਾਦਸੇ ਕਾਰਨ ਇਕ ਬੱਸ ਵਿੱਚ ਸਵਾਰ 13 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ 2 ਲੋਕਾਂ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ। ਫਿਲਹਾਲ, ਪੁਲਿਸ ਤੇ ਐੱਸਡੀਆਰਐੱਫ ਦੀ ਟੀਮ ਰਾਹਤ-ਬਚਾਅ ਕਾਰਜਾਂ ਲਈ ਘਟਨਾ ਸਥਾਨ ਵੱਲ ਰਵਾਨਾ ਹੋ ਗਈ ਹੈ। ਉਥੇ ਹੀ ਸੀਐੱਮ ਪੁਸ਼ਕਰ ਸਿੰਘ ਧਾਮੀ ਨੇ ਵਾਹਨ ਦੁਰਘਟਨਾ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਪ੍ਰਮਾਤਮਾ ਤੋਂ ਮਿ੍ਰਤਕਾਂ ਦੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਦੁੱਖ ਸਹਿਣ ਦੀ ਸ਼ਕਤੀ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੇਜ਼ੀ ਨਾਲ ਰਾਹਤ ਤੇ ਬਚਾਅ ਕਾਰਜ ਕਰਦੇ ਹੋਏ ਜ਼ਖ਼ਮੀਆਂ ਨੂੰ ਤਤਕਾਲ ਇਲਾਜ ਉਪਲੱਬਧ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।