ਕਰਫਿਊ ਦੌਰਾਨ ਚੀਮਾ ਨੇ ਕਿਸਾਨਾਂ ਦੇ ਹੱਕ ਵਿਚ ਕੈਪਟਨ ਸਰਕਾਰ ਕੋਲ ਰੱਖੀ ਵੱਡੀ ਮੰਗ!

TeamGlobalPunjab
1 Min Read

ਚੰਡੀਗੜ੍ਹ : ਕੋਰੋਨਾ ਵਾਇਰਸ ਦੀ ਮਾਰ ਦਾ ਅਸਰ ਅਜ ਹਰ ਖਿਤੇ ਦੇ ਲੋਕਾਂ ਨੂੂੰ ਝੱਲਣਾ ਪੈ ਰਿਹਾ ਹੈ । ਇਸ ਨੂੰ ਧਿਆਨ ਵਿਚ ਰੱਖ ਕੇ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ ਪੰਜਾਬ ਦੇ ਕਿਸਾਨਾਂ ਲਈ ਵਿਸੇਸ਼ ਮੰਗ ਕੀਤੀ ਗਈ ਹੈ । ਪਾਰਟੀ ਦੇ  ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਅੰਦਰ ਸ਼ਾਮਲਾਤੀ (ਪੰਚਾਇਤੀ) ਜ਼ਮੀਨਾਂ ਦੀ ਨਵੇਂ ਸਿਰਿਓਂ ਸਾਲਾਨਾ ਬੋਲੀ ਦੀ ਬਜਾਏ ਇਸ ਸਾਲ ਲਈ ਇਹ ਜਮੀਨ ਪਿਛਲੇ ਸਾਲ ਦੀ ਕੀਮਤ ਉੱਤੇ ਹੀ ਕਿਸਾਨਾਂ-ਖੇਤੀਹਰਾਂ ਨੂੰ ਠੇਕੇ ‘ਤੇ ਦਿੱਤੀ ਜਾਵੇ, ਜੋ ਪਿਛਲੇ ਸਾਲ ਤੋਂ ਵਾਹ ਰਹੇ ਹਨ।
ਉਨ੍ਹਾਂ ਕਿਹਾ ਕਿ ਕਰਫ਼ਿਊ (ਲੌਕਡਾਊਨ) ਦੌਰਾਨ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਨੂੰ ਬੋਲੀ ਕਰਵਾ ਕੇ ਠੇਕੇ ‘ਤੇ ਚੜ੍ਹਾਉਣ ਦੀ ਪ੍ਰਕਿਰਿਆ ਸ਼ੁਰੂ ਕਰਨਾ, ਪੂਰੀ ਤਰਾਂ ਬਚਕਾਨਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਕੈਪਟਨ ਸਰਕਾਰ ਕੋਰੋਨਾ ਅਤੇ ਕਰਫ਼ਿਊ ਕਾਰਨ ਪੈਦਾ ਹੋਈਆਂ ਜ਼ਮੀਨੀ ਹਕੀਕਤਾਂ ਅਤੇ ਚੁਣੌਤੀਆਂ ਤੋਂ ਪੂਰੀ ਤਰਾਂ ਬੇਖ਼ਬਰ ਹੈ।

ਚੀਮਾ ਨੇ ਸਵਾਲ ਕੀਤਾ ਕੀ ਜਦੋੋਂ ਜਮੀਨ ਦੀ ਬੋੋਲੀ ਲਗਾਈ ਜਾਵੇਗੀ ਉਦੋਂ ਇੱਕ ਜਗਾ ‘ਤੇ ਇਕੱਠ ਨਹੀਂ ਹੋਵੇਗਾ? ਕੀ ਅਜਿਹੇ ਫ਼ਰਮਾਨ ਸੋਸ਼ਲ ਡਿਸਟੈਂਸਿੰਗ ਫ਼ਾਰਮੂਲੇ ਦੀਆਂ ਧੱਜੀਆਂ ਨਹੀਂ ਉਡਾਉਣਗੇ? ਚੀਮਾ ਮੁਤਾਬਿਕ ਸਮੇਂ ਦੀ ਨਜ਼ਾਕਤ ਦੇ ਮੱਦੇਨਜ਼ਰ ਅਜਿਹੇ ਫ਼ੈਸਲੇ ਘਾਤਕ ਸਾਬਤ ਹੋ ਸਕਦੇ ਹਨ।

Share This Article
Leave a Comment