ਕਾਨਪੁਰ: ਦੇਸ਼ ਅੰਦਰ ਸੜਕ ਦੁਰਘਟਨਾਵਾਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਚੱਲਦਿਆਂ ਤਾਜਾ ਮਾਮਲਾ ਕਾਨਪੁਰ ਤੋਂ ਸਾਹਮਣੇ ਆਇਆ ਹੈ । ਜਿਥੇ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੌਰਾਨ ਛੇ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਕ ਤੇਜ਼ ਰਫ਼ਤਾਰ ਟਰਾਲਾ ਬੇਕਾਬੂ ਹੋਗਿਆ ਤੇ ਉਸ ਤੋਂ ਬਾਅਦ ਪਲਟ ਗਿਆ। ਜਿਸ ਤੋਂ ਬਾਅਦ ਬਾਈ ਲੋਕ ਹੇਠਾਂ ਆ ਗਏ। ਜਿਨ੍ਹਾਂ ਚ ਛੇ ਵਿਅਕਤੀਆਂ ਨੇ ਦਮ ਤੋੜ ਦਿੱਤਾ । ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ਤੇ ਪਹੁੰਚੀ। ਪੁਲਿਸ ਅਧਿਕਾਰੀਆਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਟਰਾਲੇ ਵਿਚ ਸਵਾਰ ਇਕ ਹੋਰ ਮਹਿਲਾ ਨੇ ਦੱਸਿਆ ਕਿ ਉਹ ਹਮੀਰਗੜ ਦੇ ਵਸਨੀਕ ਹਨ । ਉਨ੍ਹਾਂ ਦੱਸਿਆ ਕਿ ਟਰਾਲਾ ਚਾਲਕ ਉੱਚੀ ਆਵਾਜ਼ ਚ ਗਾਣੇ ਚਲਾ ਰਿਹਾ ਸੀ ਤੇ ਟਰਾਲੇ ਨੂੰ ਗਲਤ ਢੰਗ ਨਾਲ ਚਲਾ ਰਿਹਾ ਸੀ ਜਿਸ ਕਾਰਨ ਹਾਦਸਾ ਵਾਪਰਿਆ। ਦੱਸ ਦੇਈਏ ਕਿ ਮਰਨ ਵਾਲਿਆਂ ਵਿੱਚ ਮਾਸੂਮ ਬੱਚੇ ਵੀ ਸ਼ਾਮਲ ਹਨ।