ਕਿਸਾਨਾਂ ਨੇ ਬਠਿੰਡਾ ਵਿੱਚ ਠੱਪ ਕੀਤੀ ਆਵਾਜਾਈ

TeamGlobalPunjab
1 Min Read

ਚੰਡੀਗੜ੍ਹ, (ਅਵਤਾਰ ਸਿੰਘ) : ਬਠਿੰਡਾ ਦੇ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਦੇ ਅੱਗੇ ਅੱਜ ਕਿਸਾਨਾਂ ਨੇ ਧਰਨਾ ਦੇ ਕੇ ਪੂਰੀ ਤਰ੍ਹਾਂ ਉਸ ਨੂੰ ਘੇਰਾ ਪਾ ਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਦਿੱਤੇ ਗਏ ਧਰਨੇ ਵਿਚ ਵੱਡੀ ਗਿਣਤੀ ’ਚ ਪਹੁੰਚੇ ਪ੍ਰਦਰਸ਼ਨਕਾਰੀਆਂ ਵਿਚ ਮਹਿਲਾਵਾਂ ਅਤੇ ਬੱਚੇ ਸ਼ਾਮਿਲ ਹਨ। ਉਨ੍ਹਾਂ ਨੇ ਸੜਕਾਂ ’ਤੇ ਧਰਨਾ ਲਾ ਦਿੱਤਾ ਜਿਸ ਕਾਰਨ ਬੱਸ ਸਟੈਂਡ ਬਠਿੰਡਾ ਤੋਂ ਮਾਨਸਾ, ਤਲਵੰਡੀ ਸਾਬੋ, ਡੱਬਵਾਲੀ ਲਈ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਯੂਨੀਅਨ ਦੀ ਸੂਬਾਈ ਆਗੂ ਹਰਿੰਦਰ ਬਿੰਦੂ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਬੰਗੀ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਮਨਸੂਖ਼ ਕਰਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਸੱਤਾ ’ਤੇ ਰਾਹ ਕਰਦੀਆਂ ਆ ਰਹੀਆਂ ਅਕਾਲੀ-ਕਾਂਗਰਸੀ ਸਰਕਾਰਾਂ ਨੇ ਸੂਬੇ ਦੇ ਕਿਸਾਨਾਂ ਦੇ ਹੱਕ ਦੀ ਕਦੇ ਗੱਲ ਨਹੀਂ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬਿਜਲੀ ਬਿੱਲ-2020 ਅਤੇ ਪਰਾਲੀ ਪ੍ਰਦੂਸ਼ਣ ਲਈ ਜਾਰੀ ਕੇਂਦਰੀ ਆਰਡੀਨੈਂਸਾਂ ’ਤੇ ‘ਪੱਕੀ ਲੀਕ ਫੇਰਨ’ ਤੋਂ ਇਲਾਵਾ ਕਥਿਤ ਝੂਠੇ ਪੁਲੀਸ ਕੇਸਾਂ ਰਾਹੀਂ ਜੇਲ੍ਹੀਂ ਬੰਦ ਕੀਤੇ ਗਏ ਲੇਖਕਾਂ, ਚਿੰਤਕਾਂ ਅਤੇ ਬੁੱਧੀਜੀਵੀਆਂ ਦੀ ਫੌਰੀ ਰਿਹਾਈ ਵੀ ਮੰਗੀ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੂੰ ਦੇਖ ਕੇ ਪ੍ਰਸ਼ਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ।

Share This Article
Leave a Comment