ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਗਈ । ਉਨ੍ਹਾਂ ਦਾ ਕਹਿਣਾ ਸੀ ਕਿ ਇਸ ਨਾਲ ਸੂਬੇ ਦੇ ਸੰਘੀ ਢਾਂਚੇ ਨੂੰ ਕੋਈ ਢਾਹ ਨਹੀਂ ਲੱਗ ਰਹੀ ਅਤੇ ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ ਹੈ ।
ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਦਾ 2017 ਦਾ ਚੋਣ ਮੈਨੀਫੈਸਟੋ ਲੈ ਕੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਚੋਣ ਮੈਨੀਫੈਸਟੋ ਦੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ, ਅਤੇ ਇਸ ਤੋਂ ਇਲਾਵਾ ਵੀ ਉਨ੍ਹਾਂ ਕਈ ਵੱਡੇ ਕੰਮ ਕੀਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਰੋਧੀਆਂ ‘ਤੇ ਵੱਡਾ ਹਮਲਾ ਕਰਦੇ ਹੋਏ ਸਾਢੇ ਚਾਰ ਸਾਲਾਂ ਵਿਚ 92 ਫੀਸਦੀ ਵਾਅਦੇ ਪੂਰੇ ਕਰਨ ਦਾ ਦਾਅਵਾ ਕੀਤਾ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਤੇ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ ।
ਕੈਪਟਨ ਨੇ ਸੁਰੱਖਿਆ ਦੇ ਮੁੱਦੇ ‘ਤੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ ਤੋਂ ਅਹਿਮ ਹੈ।