ਨਿਉਜ ਡੈਸਕ : ਕੋਰੋਨਾਵਾਇਰਸ ਦਾ ਪ੍ਰਕੋਪ ਸਾਰੇ ਵਿਸ਼ਵ ਵਿੱਚ ਵੱਧਦਾ ਜਾ ਰਿਹਾ ਹੈ। ਇਕ ਰਿਪੋਰਟ ਅਨੁਸਾਰ ਦੁਨੀਆ ਭਰ ਵਿੱਚ ਕਰੋਨਵਾਇਰਸ ਕਾਰਨ 30 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਹੁਣ ਤੱਕ 6 ਲੱਖ ਤੋਂ ਵੱਧ ਲੋਕ ਮਹਾਮਾਰੀ ਨਾਲ ਸੰਕਰਮਿਤ ਹੋਏ ਹਨ। ਜਾਣਕਾਰੀ ਮੁਤਾਬਕ ਜ਼ਿਆਦਾਤਰ ਮੌਤਾਂ ਇਟਲੀ ਵਿੱਚ ਹੋਈਆਂ ਹਨ, ਜਿਥੇ 10 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਤੋਂ ਬਾਅਦ ਸਪੇਨ ਦੀ ਗਿਣਤੀ ਆਉਂਦੀ ਹੈ ਜਿੱਥੇ ਤਕਰੀਬਨ 5600 ਲੋਕਾਂ ਦੀ ਮੌਤ ਹੋ ਗਈ ਹੈ।
ਦਸ ਦੇਈਏ ਕਿ ਚੀਨ, ਜਿਥੇ ਇਹ ਬਿਮਾਰੀ ਸ਼ੁਰੂ ਹੋਈ ਸੀ ਉਥੇ ਇਸ ਕਾਰਨ 3300 ਲੋਕਾਂ ਦੀ ਮੌਤ ਹੋ ਗਈ ਹੈ । ਜੇਕਰ ਗਲ ਭਾਰਤ ਦੀ ਕਰੀਏ ਤਾਂ ਭਾਰਤ ਵਿਚ ਵੀ ਕੋਰੋਨਵਾਇਰਸ ਕਾਰਨ 25 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਲਗਭਗ 1000 ਲੋਕ ਸੰਕਰਮਿਤ ਹਨ। ਦੇਸ਼ ਵਿਚ 14 ਅਪ੍ਰੈਲ ਤੱਕ ਲਾਕ ਡਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਘਰ ਰਹਿਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।