ਨਿਊਜ਼ ਡੈਸਕ : ਕੋਰੋਨਾ ਵਾਇਰਸ ਨੇ ਭਾਰਤ ਸਣੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਭਾਰਤ ਵਿਚ ਲਾਕ ਡਾਊਨ ਕਰ ਦਿੱਤਾ ਹੈ ਅਤੇ ਪੂਰੇ ਦੇਸ਼ ਨੂੰ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ। ਕੋਰੋਨਾ ਵਾਇਰਸ ਕਾਰਨ ਗਰੀਬ, ਮਜ਼ਦੂਰ ਅਤੇ ਬੇਘਰ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ।
ਲੋਕ ਇਨ੍ਹਾਂ ਗਰੀਬਾਂ, ਮਜ਼ਦੂਰਾਂ ਅਤੇ ਬੇਘਰੇ ਲੋਕਾਂ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ। ਕੁਝ ਲੋਕ ਭੋਜ਼ਨ ਦੇ ਕੇ ਸਹਾਇਤਾ ਕਰ ਰਹੇ ਹਨ, ਅਤੇ ਕੁਝ ਲੋਕ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੇ ਹਨ। ਇਸੇ ਸਿਲਸਿਲੇ ਚ ਟਾਟਾ ਟਰੱਸਟ ਨੇ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਸਹਾਇਤਾ ਲਈ ਵੱਡਾ ਐਲਾਨ ਕੀਤਾ ਹੈ। ਟਾਟਾ ਟਰੱਸਟ ਨੇ ਕੋਰੋਨਾ ਵਾਇਰਸ ਨਾਲ ਲੜਨ ਲਈ 500 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੀ ਘੋਸ਼ਣਾ ਕਰਦਿਆਂ ਟਾਟਾ ਟਰੱਸਟ ਦੇ ਚੇਅਰਮੈਨ ਰਤਨ ਟਾਟਾ ਨੇ ਕਿਹਾ, “ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਲੜਨ ਲਈ ਐਮਰਜੈਂਸੀ ਸਰੋਤਾਂ ਦੀ ਤੁਰੰਤ ਲੋੜ ਹੈ। ਕੋਰੋਨਾ ਵਾਇਰਸ ਸੰਕਟ ਸਭ ਤੋਂ ਮੁਸ਼ਕਲ ਚੁਣੌਤੀਆਂ ਵਿੱਚੋਂ ਇੱਕ ਹੈ ਜਿਸਦਾ ਅਸੀਂ ਸਾਹਮਣਾ ਕਰ ਰਹੇ ਹਾਂ. ਉਨ੍ਹਾਂ ਕਿਹਾ ਕਿ ਇਹ ਪੈਸਾ ਕੋਰੋਨਾ ਵਾਇਰਸ ਨਾਲ ਲੜਨ ਵਾਲੇ ਸਿਹਤ ਕਰਮਚਾਰੀਆਂ ਨੂੰ ਉਪਕਰਣ ਮੁਹੱਈਆ ਕਰਾਉਣ ਅਤੇ ਕੋਰੋਨਾ ਮਰੀਜ਼ਾਂ ਦੇ ਇਲਾਜ ਵਿਚ ਖਰਚ ਕੀਤਾ ਜਾਵੇਗਾ।