ਵਾਸ਼ਿੰਗਟਨ: ਕੋਰੋਨਾਵਾਇਰਸ ਨੇ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ ਨੂੰ ਹਿਲਾ ਕੇ ਰੱਖ ਦਿੱਤਾ। ਅਮਰੀਕੀ ਸ਼ੇਅਰ ਬਾਜ਼ਾਰ ਦੀ ਗੱਲ ਕਰੀਏ ਤਾਂ 1190.95 ਅੰਕਾਂ ਦੀ ਗਿਰਾਵਟ ਦੇਖਣ ਨੂੰ ਮਿਲੀ। ਅਮਰੀਕੀ ਸ਼ੇਅਰ ਬਾਜ਼ਾਰ ਦੇ 135 ਸਾਲ ਦੇ ਇਤਿਹਾਸ ਵਿੱਚ ਇਹ ਸਭ ਤੋਂ ਵੱਡੀ ਗਿਰਾਵਟ ਹੈ। ਕੋਰੋਨਾਵਾਇਰਸ ਦਾ ਅਸਰ ਅਮਰੀਕਾ ਦੇ ਵਪਾਰ ‘ਤੇ ਕਾਫੀ ਦੇਖਣ ਨੂੰ ਮਿਲਿਆ।
ਅਮਰੀਕਾ ਤੋਂ ਇਲਾਵਾ ਬ੍ਰਿਟੇਨ, ਜਾਪਾਨ, ਚੀਨ, ਹਾਂਗਕਾਂਗ ਅਤੇ ਕੈਨੇਡਾ ਸਮੇਤ ਸਾਰੇ ਦੇਸ਼ਾਂ ਦੇ ਸ਼ੇਅਰ ਬਾਜ਼ਾਰ ਕੋਰੋਨਾਵਾਇਰਸ ਦੇ ਕਾਰਨ ਹੇਠਾਂ ਡਿੱਗੇ ਹੋਏ ਨੇ ਭਾਰਤ ‘ਚ ਵੀ ਸ਼ੇਅਰ ਬਾਜ਼ਾਰ ਲਗਾਤਾਰ ਡਿੱਗਦਾ ਜਾ ਰਿਹਾ ਹੈ।
ਉੱਧਰ ਕਰੂਡ ਆਇਲ ਦਾ ਬਾਜ਼ਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਹੇਠਾਂ ਡਿੱਗਦੀਆਂ ਜਾ ਰਹੀਆਂ ਨੇ ਅੱਠ ਜਨਵਰੀ ਨੂੰ 71.75 ਡਾਲਰ ਪ੍ਰਤੀ ਬੈਰਲ ਤੱਕ ਇਸਦਾ ਭਾਅ ਪਹੁੰਚ ਗਿਆ ਸੀ।