ਨਿਊਜ਼ ਡੈਸਕ: ਸੋਮਵਾਰ ਨੂੰ ਹੀ ਕੋਰੋਨਾ ਵਾਇਰਸ ਸੰਬੰਧੀ ਜਲੰਧਰ ਤੋਂ 4 ਅਤੇ ਗੁਰਦਾਸਪੁਰ ਤੋਂ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਜਲੰਧਰ ਜ਼ਿਲੇ ਵਿਚ ਹੁਣ ਤਕ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 128 ਹੋ ਚੁੱਕੀ ਹੈ।
ਉਧਰ ਵਿੱਚ 6 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 35 ਹੋ ਗਈ ਹੈ। ਇਹ 6 ਵਿਅਕਤੀ ਵੀ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹੀ ਹਨ। ਉੱਥੇ ਹੀ ਸ਼ਨੀਵਾਰ ਨੂੰ ਇਕੱਠੇ 24 ਮਾਮਲੇ ਸਾਹਮਣੇ ਆਏ ਸਨ। ਇਹ ਸਾਰੇ ਵਿਅਕਤੀ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਸਨ।