ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਨਵੀਂ ਕੈਬਨਿਟ ਦੀ ਪਲੇਠੀ ਮੀਟਿੰਗ ਅੱਜ

TeamGlobalPunjab
2 Min Read

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਨਵੀਂ ਕੈਬਨਿਟ ਆਪਣੀ ਪਲੇਠੀ ਮੀਟਿੰਗ ਵਿਚ ਦਰਜਾ ਚਾਰ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਬਾਰੇ ਫੈਸਲਾ ਲੈ ਸਕਦੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਪਹਿਲਾਂ ਦਰਜਾ ਚਾਰ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਤੋਂ ਕਿਨਾਰਾ ਕਰ ਲਿਆ ਸੀ ਤੇ ਦਰਜਾ ਚਾਰ ਦੀ ਰੈਗੂਲਰ ਭਰਤੀ ਦੀ ਥਾਂ ਆਊਟ ਸੋਰਸਿੰਗ ਰਾਹੀਂ ਭਰਤੀ ਦਾ ਫੈਸਲਾ ਕੀਤਾ ਸੀ। ਅਮਰਿੰਦਰ ਦੀ ਆਖਰੀ ਕੈਬਨਿਟ ਮੀਟਿੰਗ ਵਿੱਚ ਜੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਫੈਸਲਾ ਟਲ ਗਿਆ ਸੀ, ਉਹ ਅੱਜ ਦੀ ਮੀਟਿੰਗ ਵਿੱਚ ਫਿਲਹਾਲ ਨਹੀਂ ਆ ਰਿਹਾ ਹੈ।

ਮੰਤਰੀ ਮੰਡਲ ਦੀ ਭਲਕੇ 10.30 ਵਜੇ ਮੀਟਿੰਗ ਹੋਣੀ ਹੈ ਜਿਸ ਵਿਚ ਸੱਤ ਨਵੇਂ ਚਿਹਰੇ ਪਹਿਲੀ ਵਾਰ ਮੀਟਿੰਗ ਵਿਚ ਸ਼ਾਮਿਲ ਹੋਣਗੇ। ਇਸ ਦੌਰਾਨ ਐਤਵਾਰ ਨੂੰ 15 ਵਿਧਾਇਕਾਂ ਨੇ ਚੰਡੀਗੜ੍ਹ ਦੇ ਪੰਜਾਬ ਗਵਰਨਰ ਹਾਊਸ ਵਿਖੇ ਮੰਤਰੀਆਂ ਵਜੋਂ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਇਕਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਨਵੀਂ ਕੈਬਨਿਟ ਲਈ 18 ਨੁਕਾਤੀ ਏਜੰਡਾ, ਚੋਣ ਵਾਅਦਿਆਂ ਦੀ ਪੂਰਤੀ ਨੂੰ ਸਿਰਫ਼ 90 ਦਿਨਾਂ ਵਿਚ ਪੂਰਾ ਕਰਨਾ ਇੱਕ ਵੱਡੀ ਚੁਣੌਤੀ ਹੋਵੇਗੀ। ਸਰਕਾਰ ਨੂੰ ਹੁਣ ਮੁੱਦਿਆਂ ਨੂੰ ਹਕੀਕਤ ਬਣਾਉਣ ਲਈ ਦਲੇਰਾਨਾ ਤੇ ਫੁਰਤੀ ਵਾਲੇ ਫੈਸਲੇ ਲੈਣੇ ਪੈਣਗੇ। ਨਵੀਂ ਕੈਬਨਿਟ ਲਈ ਇਹ ਵੀ ਚੁਣੌਤੀ ਹੋਵੇਗੀ ਕਿ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ’ਚ ਜੋ ਵਕਤ ਅਜਾਈਂ ਚਲਾ ਗਿਆ ਹੈ, ਉਸ ਦੀ ਭਰਪਾਈ ਵੀ ਕਰਨੀ ਹੋਵੇਗੀ।

Share This Article
Leave a Comment