ਚੰਡੀਗੜ੍ਹ : ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਵਰਕਰਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਨੂੰ ਘੇਰਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਦੀ ਚੰਡੀਗੜ੍ਹ ਪੁਲਿਸ ਨਾਲ ਧੱਕਾ ਮੁੱਕੀ ਹੋਈ।
ਇਹ ਪ੍ਰਦਰਸ਼ਨ ਅਕਾਲੀ ਦਲ ਦੁਆਰਾ ਵੈਕਸਿਨ ਵਿਵਾਦ ‘ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਮੁਰਦਾਬਾਦ ਤੇ ਬਲਬੀਰ ਸਿੱਧੂ ਅਸਤੀਫ਼ਾ ਦੇਵੇ ਦੇ ਜ਼ੋਰਦਾਰ ਨਾਅਰੇ ਲਗਾਏ ਜਾ ਰਹੇ ਹਨ। ਜਿੱਥੇ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਭਾਰੀ ਨਾਕਾਬੰਦੀ ਕੀਤੀ ਹੋਈ ਹੈ ਪ੍ਰਦਰਸ਼ਨਕਾਰੀਆਂ ਵੱਲੋਂ ਉੱਥੇ ਹੀ ਧਰਨਾ ਲਗਾ ਦਿੱਤਾ ਗਿਆ।