ਚੰਡੀਗੜ੍ਹ, (ਅਵਤਾਰ ਸਿੰਘ): ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਕੋਵਿਡ-19 ਜਾਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼ਹਿਰ ਵਿਚ ਕਰਫ਼ਿਊ ਲਗਾਇਆ ਗਿਆ ਹੈ। ਸ਼ਹਿਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਸ਼ਾਸ਼ਨ ਨੇ ਕਰਫ਼ਿਊ ਵਿਚ ਕੁਝ ਸਮੇਂ ਲਈ ਢਿੱਲ ਦਿੱਤੀ ਗਈ ਸੀ। ਪ੍ਰਸ਼ਾਸ਼ਨ ਨੇ ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਜ਼ਰੂਰੀ ਚੀਜ਼ਾਂ ਦੀ ਖਰੀਦ ਕਰਨ ਲਈ ਕਰਫਿਊ ਦੇ ਸਮੇਂ ਵਿਚ ਦਿੱਤੀ ਗਈ ਢਿੱਲ ਵਿੱਚ ਤਬਦੀਲੀ ਕੀਤੀ ਗਈ ਹੈ। 24 ਅਪ੍ਰੈਲ (ਸ਼ੁੱਕਰਵਾਰ) ਤੋਂ ਕਰਫ਼ਿਊ ਵਿੱਚ ਢਿੱਲ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੀ ਬਜਾਇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤਕ ਹੋਵੇਗੀ। ਇਸ ਨਾਲ ਸ਼ਹਿਰ ਵਾਸੀਆਂ ਨੂੰ ਆਪਣੀ ਜ਼ਰੂਰਤ ਦੀਆਂ ਚੀਜ਼ਾਂ ਸਵੇਰ ਵੇਲੇ ਖਰੀਦਣ ਦਾ ਮੌਕਾ ਮਿਲ ਸਕੇਗਾ।