ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਉੱਥੇ ਹੀ ਪਾਰਟੀਆਂ ‘ਚ ਆਉਣ-ਜਾਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ( ਬਾਦਲ) ਦੇ ਸੀਨੀਅਰ ਆਗੂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਹਿਪਾਠੀ ਜਗਦੀਪ ਸਿੰਘ ਨਕਈ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਹ ਸਾਬਕਾ ਸੰਸਦੀ ਸਕੱਤਰ ਹਨ ਅਤੇ ਪਾਰਟੀ ਵਲੋਂ ਦੋ ਵਾਰ ਮਾਨਸਾ ਜ਼ਿਲ੍ਹੇ ਦੇ ਜੋਗਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਹਨ। ਨਕਈ ਨੇ ਭਾਜਪਾ ‘ਚ ਸ਼ਾਮਿਲ ਹੋਣ ਦਾ ਐਲਾਨ ਦਿੱਲੀ ਵਿਚ ਕੀਤਾ ਹੈ।