ਜਸਟਿਸ ਮੁਰਲੀਧਰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਵਜੋਂ ਲੈਣਗੇ ਹਲਫ਼

TeamGlobalPunjab
1 Min Read

ਚੰਡੀਗੜ੍ਹ: ਜਸਟਿਸ ਐੱਸ.ਮੁਰਲੀਧਰ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਸਹੁੰ ਚੁੱਕਣਗੇ। ਜਸਟਿਸ ਮੁਰਲੀਧਰ ਦੇ ਦਿੱਲੀ ਹਾਈ ਕੋਰਟ ਤੋਂ ਤਬਾਦਲੇ ਸਬੰਧੀ ਨੋਟੀਫਿਕੇਸ਼ਨ ਪਿਛਲੇ ਹਫਤੇ ਜਾਰੀ ਕੀਤਾ ਗਿਆ ਸੀ।

ਐੱਸ.ਮੁਰਲੀਧਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੀਫ਼ ਜਸਟਿਸ ਤੋਂ ਬਾਅਦ ਦੂਜੇ ਸਭ ਤੋਂ ਸੀਨੀਅਰ ਜੱਜ ਹੋਣਗੇ।

ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ‘ਤੇ ਉੱਤਰੀ-ਪੂਰਬੀ ਦਿੱਲੀ ਵਿੱਚ ਹਿੰਸਾ ਅਤੇ ਭਾਜਪਾ ਆਗੂਆਂ ਦੇ ਭੜਕਾਊ ਬਿਆਨਾ ਨੂੰ ਲੈ ਕੇ ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਐੱਸ ਮੁਰਲੀਧਰ ਨੇ ਪੁਲਿਸ ਅਤੇ ਸਰਕਾਰ ਨੂੰ ਝਾੜ ਲਗਾਈ ਸੀ। ਜਿਸ ਤੋਂ ਬਾਅਦ ਅੱਧੀ ਰਾਤ ਉਨ੍ਹਾਂ ਦਾ ਟਰਾਂਸਫਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਕਰ ਦਿੱਤਾ ਗਿਆ।

Share This Article
Leave a Comment