ਚੰਡੀਗੜ੍ਹ, (ਅਵਤਾਰ ਸਿੰਘ): ਗਿਆਨ ਅੰਜਨ ਅਕਾਡਮੀ, ਲੁਧਿਆਣਾ ਵਲੋਂ ਇਕ ਪੋ੍ਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪੰਜਾਬੀ ਦੀ ਪ੍ਮੁੱਖ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੁਆਰਾ ਸੀ੍ ਗੁਰੂ ਤੇਗ਼ ਬਹਾਦਰ ਜੀ ਬਾਰੇ ਲਿਖੀ ਪੁਸਤਕ, “ਧਰਮ ਹੇਤ ਸਾਕਾ ਜਿਨਿ ਕੀਆ” ਰਿਲੀਜ਼ ਕੀਤੀ ਗਈ।
ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਕਾਸ਼ ਉਤਸਵ ਨੂੰ ਸਮਰਪਿਤ ਡਾ. ਮਿਨਹਾਸ ਨੇ ਇਹ ਪੁਸਤਕ ਲਿਖ ਕੇ ਗੁਰੂ ਸਾਹਿਬ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ।
ਸਮਾਗਮ ਦੌਰਾਨ ਡਾ. ਮਿਨਹਾਸ ਨੇ ਬੱਚਿਆਂ ਨੂੰ ਗੁਰੁ ਜੀ ਦੁਆਰਾ ਦਿੱਤੀ ਗਈ ਲਾਮਿਸਾਲ ਕੁਰਬਾਨੀ ਬਾਰੇ ਦੱਸਿਆ। ਇਸ ਮੌਕੇ ਬੱਚਿਆਂ ਨੇ ਗੁਰੂ ਜੀ ਦੇ ਜੀਵਨ ਨਾਲ ਸੰਬੰਧਤ ਕਵਿਤਾਵਾਂ ਪੇਸ਼ ਕੀਤੀਆਂ।
ਡਾ. ਮਿਨਹਾਸ ਨੇ ਇਹ ਪੁਸਤਕ ਕਿਸਾਨਾਂ ਦੁਆਰਾ ਵਿੱਢੇ ਗਏ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿਰਲੱਥ ਯੋਧਿਆਂ ਨੂੰ ਸਮਰਪਿਤ ਕੀਤੀ ਹੈ। ਇਸ ਪੁਸਤਕ ਦੇ ਕੁਲ 14 ਅਧਿਆਇ ਹਨ ਜਿਨ੍ਹਾਂ ਵਿਚ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਦੇ ਵੱਖ ਵੱਖ ਪਹਿਲੂਆਂ ਨੂੰ ਪੇਸ਼ ਕੀਤਾ ਗਿਆ ਹੈ। ਇਥੇ ਵਰਨਣਯੋਗ ਹੈ ਕਿ ਡਾ ਮਿਨਹਾਸ ਝੁਗੀਆਂ ਦੇ ਬੱਚਿਆਂ ਨੂੰ ਮੁਫ਼ਤ ਪੜ੍ਹਾਉਂਦੇ ਹਨ।