ਥਾਣੇਦਾਰ ਦੀ ਹਵਸ ਦਾ ਸ਼ਿਕਾਰ ਪੀੜਤਾ ਨੇ ਮੀਡੀਆ ਨੂੰ ਦੱਸੀ ਹੱਡਬੀਤੀ

TeamGlobalPunjab
2 Min Read

ਬਠਿੰਡਾ : ਏ.ਐੱਸ.ਆਈ. ਦੇ ਜਬਰ ਜਿਨਾਹ ਦੀ ਪੀੜਤ ਮਹਿਲਾ ਨੂੰ ਇੰਸਾਫ ਦਿਵਾਉਣ ਲਈ ਪੰਜਾਬ ਭਾਜਪਾ ਨੇ ਮੁਹਿੰਮ ਵਿੱਢਣ ਦਾ ਐਲਾਨ ਕੀਤਾ ਹੈ। ਬਠਿੰਡਾ ਵਿਖੇ ਸ਼ੁੱਕਰਵਾਰ ਨੂੰ ਪੀੜਤ ਮਹਿਲਾ ਭਾਜਪਾ ਦੇ ਆਗੂਆਂ ਨਾਲ ਮੀਡੀਆ ਦੇ ਮੁਖ਼ਾਤਬ ਹੋਈ ਅਤੇ ਆਪਣੇ ‘ਤੇ ਹੋਏ ਜ਼ੁਲਮਾਂ ਨੂੰ ਬਿਆਨ ਕੀਤਾ। ਉਧਰ ਭਾਜਪਾ ਨੇ ਮਾਮਲੇ ’ਚ ਦੋਸ਼ੀ ਪੁਲਸ ਕਰਮਚਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਣ ’ਤੇ ਆਉਂਦੇ ਸੋਮਵਾਰ ਨੂੰ ਬਠਿੰਡਾ ਪੂਰਨ ਤੌਰ ’ਤੇ ਬੰਦ ਕਰਨ ਦੀ  ਚਿਤਾਵਨੀ ਦਿੱਤੀ ਹੈ।

ਮੀਡੀਆ ਸਾਹਮਣੇ ਪੀੜਤ ਮਹਿਲਾ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਕਸੂਰਵਾਰ ਏ.ਐੱਸ.ਆਈ ਨੂੰ ਬਰਖ਼ਾਸਤ ਕੀਤਾ ਹੈ, ਪਰ ਉਹ ਇਸ ਕਾਰਵਾਈ ਨਾਲ ਸੰਤੁਸ਼ਟ ਨਹੀਂ ਹੈ। ਪੀੜਤਾ ਅਨੁਸਾਰ ਏ.ਐੱਸ.ਆਈ. ਅਤੇ ਹੋਰ ਮੁਲਾਜ਼ਮਾਂ ਵਲੋਂ ਉਸ ਦੇ ਪੁੱਤਰ ਨੂੰ ਝੂਠੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਲੱਖਾਂ ਰੁਪਏ ਵਸੂਲੇ । ਪੀੜਤਾ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਹੋਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਦੌਰਾਨ ਭਾਜਪਾ ਦੇ ਪੰਜਾਬ ਸਕੱਤਰ ਸੁਖਪਾਲ ਸਿੰਘ ਨੇ ਵੀ ਪੁਲਿਸ ‘ਤੇ ਗੰਭੀਰ ਇਲਜ਼ਾਮ ਲਗਾਏ । ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਹੁਣ ਪੀੜਤ ਮਹਿਲਾ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ ਸਗੋਂ ਪੁਲਿਸ ਵਲੋਂ ਕਿਹਾ ਜਾ ਰਿਹਾ ਹੈ ਕਿ ਜੋ ਕਾਰਵਾਈ ਕਰਨੀ ਸੀ ਉਹ ਪੁਲਿਸ ਨੇ ਕਰ ਦਿੱਤੀ ਹੈ,ਹੋਰ ਕੋਈ ਕਾਰਵਾਈ ਨਹੀਂ ਹੋਵੇਗੀ । ਭਾਜਪਾ ਆਗੂ ਨੇ ਕਿਹਾ ਕਿ ਪੀੜਤ ਨੂੰ ਇਨਸਾਫ਼ ਉਸ ਸਮੇਂ ਮਿਲੇਗਾ ਜਦੋਂ ਉਸ ਦੇ ਪੁੱਤਰ ਨੂੰ ਰਿਹਾਅ ਕਰਕੇ ਪ੍ਰਸ਼ਾਸਨ ਉਨ੍ਹਾਂ ਦੂਜੇ ਪੁਲਿਸ ਮੁਲਾਜ਼ਮਾਂ ’ਤੇ ਵੀ ਸਖ਼ਤ ਕਾਰਵਾਈ ਕਰੇ, ਜਿਨ੍ਹਾਂ ਵਲੋਂ ਪੀੜਤ ਮਹਿਲਾਂ ਤੋਂ ਪੈਸੇ ਵਸੂਲ ਕੇ ਉਸ ਦੇ ਪੁੱਤਰ ਦੇ ਖ਼ਿਲਾਫ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਸੀ।

ਭਾਜਪਾ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਸੋਮਵਾਰ ਨੂੰ ਬਠਿੰਡਾ ਬੰਦ ਕਰਵਾਉਣਗੇ।

Share This Article
Leave a Comment