ਜਗਰਾਉਂ : ਦੇਸ਼ ਦੀ ਸਰਹੱਦ ‘ਤੇ ਆਏ ਦਿਨ ਫ਼ੌਜੀ ਜਵਾਨ ਆਪਣਾ ਆਪਾ ਕੁਰਬਾਨ ਕਰ ਦਿੰਦੇ ਹਨ। ਇਸ ਦੇ ਚੱਲਦਿਆਂ ਇੱਥੇ ਪੂਰੇ ਇਲਾਕੇ ‘ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਥੋਂ ਦੇ ਅਗਵਾੜ ਲਧਾਈ ‘ਚ ਪੈਂਦੇ ਗਾਂਧੀ ਮੁਹੱਲੇ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨਾਇਬ ਸੂਬੇਦਾਰ ਨੇ ਦੇਸ਼ ਲਈ ਆਪਣਾ ਆਪਾ ਕੁਰਬਾਨ ਕਰ ਦਿੱਤਾ। ਸ਼ਹੀਦ ਪਰਮਿੰਦਰ ਸਿੰਘ ਪਿੱਛੇ ਆਪਣੇ ਪਿਤਾ ਆਪਣੀ ਪਤਨੀ ਅਤੇ ਦੋ ਛੋਟੇ ਬੱਚਿਆਂ ਨੂੰ ਛੱਡ ਗਿਆ ਹੈ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਿਵਾਰ ਦੇ ਲਈ ਵਿਸ਼ੇਸ਼ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਜ਼ਰੀਏ ਸ਼ਹੀਦ ਪਰਵਿੰਦਰ ਸਿੰਘ ਦੀ ਸ਼ਹਾਦਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸ਼ਹੀਦ ਦੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ।
https://www.facebook.com/189701787748828/posts/3966709423381360/

