ਸਿੱਧੂ ਨੇ ਕਿਸਾਨਾਂ ‘ਤੇ ਕੱਲ੍ਹ ਹੋਈ ਪੁਲਿਸ ਕਾਰਵਾਈ ਨੂੰ ਲੈ ਕੇ ਕੇਂਦਰ ਨੂੰ ਘੇਰਿਆ

TeamGlobalPunjab
2 Min Read

ਚੰਡੀਗੜ੍ਹ (ਬਿੰਦੂ ਸਿੰਘ): ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਆਪਣੇ ਟਵਿਟਰ ਅਕਾਉਂਟ ‘ਤੇ  ਅੱਜ 2 ਪੋਸਟਾਂ ਸ਼ੇਅਰ ਕੀਤੀਆਂ ਹਨ । ਜਿਸ ਵਿੱਚ ਸਿੱਧੂ ਨੇ ਕੱਲ੍ਹ ਚੰਡੀਗੜ੍ਹ ‘ਚ ਕਿਸਾਨਾਂ ਵੱਲੋਂ ਕੀਤਾ ਗਿਆ ਰੋਸ ਮੁਜ਼ਾਹਰਾ ਅਤੇ ਐੱਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਕੀਤੀ ਜਾ ਰਹੀ ਪੁੱਛਗਿੱਛ ਬਾਰੇ ਲਿਖਿਆ ਹੈ।

ਸਿੱਧੂ ਨੇ ਆਪਣੀ ਪੋਸਟ ਰਾਹੀਂ ਕਿਹਾ ਹੈ ਕਿ ਕੇਂਦਰ ਸਰਕਾਰ ਨਮੋਸ਼ੀ ਦੇ ਹਾਲਾਤਾਂ ਵਿੱਚ ਕਿਸਾਨਾਂ ‘ਤੇ ਤਸ਼ੱਦਦ ਢਾਹ ਰਹੀ ਹੈ ਕਿਉਂਕਿ ਸਰਕਾਰ ਐੱਮ ਐੱਸ ਪੀ ਨੂੰ ਕਾਨੂੰਨੀ ਕਰਨ ਅਤੇ ਸੀਟੂ ਫਾਰਮੂਲਾ ਲਾਗੂ ਕਰਨ ਵਿੱਚ ਫੇਲ ਰਹੀ ਹੈ। ਸਿਧੂ ਨੇ ਕਿਹਾ ਕੇ ਸਰਕਾਰ ਕਾਰਪੋਰੇਟ ਕੰਪਨੀਆਂ ਦੇ ਏਜੰਡਾ ਨੂੰ ਸੁਰੱਖਿਆ ਦੇਣ ਖਾਤਰ ਤਿੰਨ ਕਾਲੇ ਖੇਤੀ ਕਨੂੰਨਾਂ ਨੂੰ ਲਾਗੂ ਕਰਨ ਤੇ ਤੁਲੀ ਹੋਈ ਹੈ। ਸਿੱਧੂ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਵੱਲੋਂ 2017 ਵਿੱਚ ਦਿੱਤਾ ਪ੍ਰੋਗਰਾਮ ਲਾਗੂ ਕਰੇ।

ਆਪਣੀ ਦੂਜੀ ਟਵਿੱਟਰ ਪੋਸਟ ਵਿੱਚ ਸਿੱਧੂ ਨੇ ਲਿਖਿਆ ਕਿ ਬਾਦਲਾਂ ਦਾ ਸਿਆਸੀ ਦਖ਼ਲ ਤੇ ਵੋਟਾਂ ਦਾ ਧਰੁਵੀਕਰਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਗੋਲੀ ਕਾਂਡ ਦੇ ਮਾਮਲਿਆਂ ਲਈ ਕੀਤਾ ਗਿਆ। ਡੇਰਾ ਮੁਖੀ ਨੂੰ ਚੋਣਾਂ  ‘ਚ ਵਰਤਣ ਲਈ ਨਾ ਤਾਂ ਉਸ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਤੇ ਨਾ ਹੀ ਕੋਰਟ ‘ਚ ਚਲਾਨ ਪੇਸ਼ ਕੀਤਾ ਗਿਆ। ਇੱਥੋਂ ਤੱਕ ਕਿ ਐੱਫ ਆਈ ਆਰ ਵੀ ਕੈਂਸਲ ਕਰ ਦਿੱਤੀ ਗਈ ।

Share This Article
Leave a Comment