ਫਿਰੋਜ਼ਪੁਰ : ਸੂਬੇ ‘ਚ ਹਰ ਦਿਨ ਨਸ਼ੇੜੀਆਂ ਦੇ ਹਮਲਿਆਂ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ। ਇਸ ਸਿਲਸਿਲੇ ਤਹਿਤ ਇੱਕ ਬੜਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਗੱਲ ਫਿਰੋਜ਼ਪੁਰ ਕਸਬੇ ‘ਚ ਪੈਂਦੇ ਪਿੰਡ ਆਸਲ ਦੀ ਜਿੱਥੇ ਇੱਕ ਕਿਸਾਨ ਵੱਲੋਂ ਆਪਣੇ ਹੀ ਦੋ ਪੁੱਤਰਾਂ ਅਤੇ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸ ਦਈਏ ਕਿ ਮੁਲਜ਼ਮ ਕਿਸਾਨ ਪਰਮਜੀਤ ਸਿੰਘ ਨਸ਼ਿਆਂ ਦਾ ਆਦੀ ਹੈ ਜਿਸ ਕਾਰਨ ਉਸ ਦੇ ਸਿਰ ਬੈਂਕਾਂ ਅਤੇ ਆੜ੍ਹਤੀਆਂ ਦਾ ਭਾਰੀ ਕਰਜ਼ਾ ਚੜ੍ਹ ਗਿਆ ਅਤੇ ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਆਪਣੇ ਹੀ ਬੱਚਿਆਂ ਅਤੇ ਪਤਨੀ ਤੇ ਹਮਲਾ ਕਰਕੇ ਕਤਲ ਕਰ ਦਿੱਤਾ। ਇਸ ਸਬੰਧੀ ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ਼ ਕਰ ਲਿਆ ਗਿਆ ਹੈ ਪਰ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਜਲਮ ਫਰਾਰ ਹੈ।