ਪਾਕਿਸਤਾਨ ਦੇ ਸਾਬਕਾ ਖਿਡਾਰੀ ਸ਼ੋਏਬ ਅਖਤਰ ਦੀ ਮਾਂ ਦਾ ਹੋਇਆ ਦੇਹਾਂਤ

TeamGlobalPunjab
1 Min Read

ਇਸਲਾਮਾਬਾਦ : ਪਾਕਿਸਤਾਨ ਕ੍ਰਿਕਟ ਲਈ ਬੁਰੀ ਖਬਰ ਸਾਹਮਣੇ ਆਈ ਹੈ। ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖਤਰ ਦੇ ਘਰ ਸੋਗ ਦਾ ਮਾਹੌਲ ਹੈ। ਉਨ੍ਹਾਂ ਦੀ ਮਾਤਾ ਦਾ ਦੇਹਾਂਤ ਹੋ ਗਿਆ ਹੈ। ਸ਼ੋਏਬ ਅਖਤਰ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ। ਖੇਡ ਜਗਤ ਦੇ ਕਈ ਵੱਡੇ ਸਿਤਾਰਿਆਂ ਨੇ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ।ਸ਼ੋਏਬ ਨੇ ਟਵੀਟ ਕੀਤਾ ਕਿ ਮੇਰੀ ਮਾਂ ਹੀ ਮੇਰਾ ਸਭ ਕੁਝ ਸੀ, ਉਹ ਸਾਨੂੰ ਛੱਡ ਕੇ ਸਵਰਗ ਚਲੀ ਗਈ। ਅੱਲ੍ਹਾ-ਤਾਲਾ ਦੀ ਮਰਜ਼ੀ ਹੈ।ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੀ ਸੀ। ਉਨ੍ਹਾਂ ਨੂੰ ਹਾਲ ਹੀ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸ਼ੋਏਬ ਦੀ ਮਾਂ ਨੇ ਹਸਪਤਾਲ ‘ਚ ਹੀ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਇਸਲਾਮਾਬਾਦ ਵਿੱਚ ਹੀ ਕੀਤਾ ਜਾਵੇਗਾ।

Share This Article
Leave a Comment