ਪਟਿਆਲਾ:ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੇ ਫੈਸਲੇ ਤੋਂ ਬਾਅਦ ਸਿੱਧੂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਜੋ ਕਿ ਦੇਰ ਰਾਤ ਚੱਲਦਾ ਰਿਹਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਪਟਿਆਲਾ ਪਹੁੰਚੇ ਸਿੱਧੂ ਨੇ ਰਾਤ 11.25 ਵਜੇ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮਗਰੋਂ ਉਹ ਅੱਧੀ ਰਾਤ ਤੋਂ ਬਾਅਦ ਇਥੇ ਸਥਿਤ ਆਪਣੇ ਘਰ ਪਹੁੰਚੇ।