ਲੰਡਨ : ਬ੍ਰਿਟੇਨ ਦੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੂੰ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿੱਚ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰਨ ਦੇ ਸੰਬੰਧ ਵਿੱਚ ਕੀਤੇ ਗਏ ਟਵੀਟ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਆਲੋਚਨਾ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਬਾਅਦ ਸੰਸਦ ਮੈਂਬਰ ਨੇ ਆਪਣੇ ਟਵੀਟ ਨੂੰ ਹਟਾ ਦਿੱਤਾ। ਗਿੱਲ ਨੇ ਟਵੀਟ ਵਿੱਚ ਹਰਿਮੰਦਰ ਸਾਹਿਬ ਵਿੱਚ ਵਿਅਕਤੀ ਦੀ ਹੱਤਿਆ ਦੇ ਪਿੱਛੇ ਇੱਕ ਹਿੰਦੂ ਅੱਤਵਾਦੀ ਦਾ ਹੱਥ ਹੋਣ ਵੱਲ ਇਸ਼ਾਰਾ ਕੀਤਾ ਸੀ।
ਉਨ੍ਹਾਂ ਟਵੀਟ ਕਰਕੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਪਰ ਕਿਸੇ ਦੂਜੇ ਨੂੰ ਮਾਰ ਦੇਣ ਨੂੰ ਵੀ ਸਹੀ ਨਹੀਂ ਠਹਿਰਾਇਆ ਜਾ ਸਕਦਾ। ਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਨਹੀਂ ਲੈਣਾ ਚਾਹੀਦਾ। ਇਨ੍ਹਾਂ ਮਾਮਲਿਆਂ ਦੀ ਜਾਂਚ ਹੋਣੀ ਚਾਹੀਦੀ ਹੈ। ਗਿੱਲ ਨੇ ਜਿਸ ਟਵੀਟ ਨੂੰ ਆਲੋਚਨਾ ਤੋਂ ਬਾਅਦ ਹਟਾਇਆ ਉਸ ਵਿੱਚ ਕਿਹਾ ਗਿਆ ਸੀ, ਹਿੰਦੂ ਅੱਤਵਾਦੀ ਨੂੰ ਹਰਿਮੰਦਰ ਸਾਹਿਬ ਵਿੱਚ ਸਿੱਖਾਂ ਖ਼ਿਲਾਫ਼ ਹਿੰਸਾ ਕਰਨ ਤੋਂ ਰੋਕ ਦਿੱਤਾ ਗਿਆ। ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਵੀ ਇਸ ਟਵੀਟ ਦੀ ਨਿੰਦਾ ਕੀਤੀ। ਗਿੱਲ ਨੇ ਜਿਸ ਟਵੀਟ ਨੂੰ ਆਲੋਚਨਾ ਤੋਂ ਬਾਅਦ ਹਟਾਇਆ ਉਸ ਵਿੱਚ ਕਿਹਾ ਗਿਆ ਸੀ, ਹਿੰਦੂ ਅੱਤਵਾਦੀ ਨੂੰ ਹਰਿਮੰਦਰ ਸਾਹਿਬ ਵਿੱਚ ਸਿੱਖਾਂ ਖ਼ਿਲਾਫ਼ ਹਿੰਸਾ ਕਰਨ ਤੋਂ ਰੋਕ ਦਿੱਤਾ ਗਿਆ। ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਵੀ ਇਸ ਟਵੀਟ ਦੀ ਨਿੰਦਾ ਕੀਤੀ।