ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਪਤਨੀ ਰਮੀਜ਼ਾ ਹਕੀਮ, ਜੋ ਖ਼ੁਦ ਇੱਕ ਵਧੀਕ ਐਡਵੋਕੇਟ ਜਨਰਲ ਹੈ, ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਉਨ੍ਹਾਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ ਹੈ, ਜਿਸ ਨੂੰ ਮੁੱਖ ਮੰਤਰੀ ਨੇ ਸਵੀਕਾਰ ਕਰ ਲਿਆ ਹੈ ।
ਰਮੀਜ਼ਾ ਹਕੀਮ ਨੇ ਮੁੱਖ ਮੰਤਰੀ ਨੂੰ ਇਹ ਕਹਿ ਕੇ ਅਸਤੀਫਾ ਦਿੱਤਾ ਹੈ ਕਿ ਉਹ ਹੁਣ ਆਪਣੀ ਨਿਜੀ ਪ੍ਰੈਕਟਿਸ ਕਰਨਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਕਿ ਰਮੀਜ਼ਾ ਹਕੀਮ ਨੇ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਮੁੱਖ ਮੰਤਰੀ ਦੇ ਕਹਿਣ ‘ਤੇ ਅਸਤੀਫ਼ਾ ਵਾਪਸ ਲੈ ਲਿਆ ਸੀ।